03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਝੋਨੇ ਦੀ ਸਪ੍ਰੇਅ ਕਰਦੇ ਸਮੇਂ ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ

ਚੋਹਲਾ ਸਾਹਿਬ (ਤਰਨਤਾਰਨ), 26 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਮੰਡ ਖੇਤਰ ਦੇ ਪਿੰਡ ਘੜਕਾ ਵਿਚ ਉਸ ਵੇਲੇ ਸੋਗ ਦੀ...

Ad Position 21
No active advertisement
ਅਜੀਤ ਡੈਸਕ 26-07-2026

ਚੋਹਲਾ ਸਾਹਿਬ (ਤਰਨਤਾਰਨ), 26 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਮੰਡ ਖੇਤਰ ਦੇ ਪਿੰਡ ਘੜਕਾ ਵਿਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਝੋਨੇ ਦੀ ਫ਼ਸਲ ’ਤੇ ਸਪ੍ਰੇਅ ਕਰ ਰਹੇ 32 ਸਾਲਾਂ ਕਿਸਾਨ ਲਹਿੰਬਰ ਸਿੰਘ ਪੁੱਤਰ ਜਗੀਰ ਸਿੰਘ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਇਹ ਘਟਨਾ ਬੀਤੀ ਸ਼ਾਮ ਉਸ ਸਮੇਂ ਵਾਪਰੀ ਜਦੋਂ ਲਹਿੰਬਰ ਸਿੰਘ ਆਪਣੇ ਖੇਤਾਂ ਵਿਚ ਝੋਨੇ ਦੀ ਫ਼ਸਲ ਨੂੰ ਸਪਰੇਅ ਕਰ ਰਿਹਾ ਸੀ,ਇਸ ਦੁਖਦਾਈ ਹਾਦਸੇ ਨਾਲ ਨਾਲ ਪਰਿਵਾਰ ਅਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਲਹਿੰਬਰ ਸਿੰਘ ਆਪਣੇ ਖੇਤ ਵਿਚ ਝੋਨੇ ਦੀ ਫ਼ਸਲ ’ਤੇ ਸਪ੍ਰੇਅ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਇਕ ਜ਼ਹਿਰੀਲੇ ਸੱਪ ਨੇ ਉਸ ਨੂੰ ਡੰਗ ਮਾਰ ਦਿੱਤਾ। ਉਸ ਦੇ ਨਾਲ ਮੌਜੂਦ ਸਾਥੀ ਨੇ ਤੁਰੰਤ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਇਲਾਜ ਲਈ ਨੇੜਲੇ ਡਾਕਟਰ ਕੋਲ ਲੈ ਕੇ ਗਿਆ, ਪਰ ਸੱਪ ਦਾ ਜ਼ਹਿਰ ਤੇਜ਼ੀ ਨਾਲ ਸਰੀਰ ਵਿਚ ਫੈਲ ਗਿਆ। ਦੱਸਿਆ ਜਾਂਦਾ ਹੈ ਕਿ ਕੁਝ ਹੀ ਸਮੇਂ ਵਿਚ ਉਸ ਦੀ ਲੱਤ ਦਾ ਰੰਗ ਨੀਲਾ ਪੈ ਗਿਆ। ਹਸਪਤਾਲ ਪਹੁੰਚਣ ’ਤੇ ਡਾਕਟਰ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਲਹਿੰਬਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਮਾਸੂਮ ਬੱਚੇ ਛੱਡ ਗਿਆ ਹੈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪਿੰਡ ਘੜਕਾ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪਿੰਡ ਵਾਸੀਆਂ ਅਤੇ ਇਲਾਕੇ ਦੇ ਮੋਹਤਬਰਾਂ ਨੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ

Ad Position 22
No active advertisement
ਪਿਛਲੀ ਖ਼ਬਰ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ 882 ਬੱਚਿਆਂ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਡੇਰਾਬੱਸੀ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਦੌਰਾਨ ਜੁੜਿਆ ਭਾਰੀ ਇਕੱਠ
Ad Position 24