03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪਾਵਰਕਾਮ ਮੁਲਾਜ਼ਮਾਂ ਦੀ ਹੜ੍ਹਤਾਲ ਜਾਰੀ, ਖਮਿਆਜ਼ਾ ਭੁਗਤ ਰਹੇ ਹਨ ਲੋਕ

ਰਾਮਾਂ ਮੰਡੀ (ਬਠਿੰਡਾ), 26 ਜੁਲਾਈ (ਤਰਸੇਮ ਸਿੰਗਲਾ) - ਪਾਵਰਕਾਮ ਦੇ ਰਾਮਾਂ ਮੰਡੀ ਦਫ਼ਤਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੀਰਖਾਨਾ ਫੀਡਰ ਦੀ...

Ad Position 21
No active advertisement
ਅਜੀਤ ਡੈਸਕ 26-07-2026

ਰਾਮਾਂ ਮੰਡੀ (ਬਠਿੰਡਾ), 26 ਜੁਲਾਈ (ਤਰਸੇਮ ਸਿੰਗਲਾ) - ਪਾਵਰਕਾਮ ਦੇ ਰਾਮਾਂ ਮੰਡੀ ਦਫ਼ਤਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੀਰਖਾਨਾ ਫੀਡਰ ਦੀ ਬਿਜਲੀ ਸ਼ਨੀਵਾਰ ਤੜਕੇ ਕਰੀਬ 3 ਵਜੇ ਤੋਂ ਬੰਦ ਹੈ, ਜਿਸ ਕਾਰਨ ਕਰੀਬ 12 ਘੰਟਿਆਂ ਤੋਂ ਇਲਾਕੇ ਦੇ ਵਸਨੀਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਪਾਵਰਕਾਮ ਦੇ ਮੁਲਾਜ਼ਮ ਪਿਛਲੇ ਛੇ ਦਿਨਾਂ ਤੋਂ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਹੜ੍ਹਤਾਲ 'ਤੇ ਹਨ। ਇਸ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਮਰੀਜ਼ਾਂ ਦੀ ਹਾਲਤ ਹੋਰ ਵੀ ਨਾਜ਼ੁਕ ਬਣ ਗਈ ਹੈ। ਇਸ ਤੋਂ ਇਲਾਵਾ ਫਰਿੱਜਾਂ ਵਿਚ ਰੱਖਿਆ ਦੁੱਧ, ਦਵਾਈਆਂ ਅਤੇ ਹੋਰ ਜ਼ਰੂਰੀ ਖਾਣ-ਪੀਣ ਦਾ ਸਮਾਨ ਵੀ ਖਰਾਬ ਹੋਣ ਲੱਗਾ ਹੈ।
ਲੋਕਾਂ ਦਾ ਦੋਸ਼ ਹੈ ਕਿ ਪਾਵਰਕਾਮ ਵਿਭਾਗ ਵਲੋਂ ਬਿਜਲੀ ਸਪਲਾਈ ਬਹਾਲ ਹੋਣ ਸੰਬੰਧੀ ਕੋਈ ਅਧਿਕਾਰਤ ਜਾਣਕਾਰੀ ਜਾਂ ਵਟ੍ਹਸਐਪ ਸੁਨੇਹਾ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਫੋਨ ਕਾਲਾਂ ਦਾ ਵੀ ਜਵਾਬ ਨਹੀਂ ਦੇ ਰਹੇ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੀ ਹੜ੍ਹਤਾਲ ਸਰਕਾਰ ਖ਼ਿਲਾਫ਼ ਹੈ, ਪਰ ਇਸ ਦਾ ਸਭ ਤੋਂ ਵੱਧ ਅਸਰ ਆਮ ਲੋਕਾਂ 'ਤੇ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਤੋਂ ਮੰਗ ਕੀਤੀ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਜਲਦ ਤੋਂ ਜਲਦ ਬਿਜਲੀ ਸਪਲਾਈ ਬਹਾਲ ਕਰਵਾਈ ਜਾਵੇ ਅਤੇ ਹੜ੍ਹਤਾਲ ਦੇ ਮਾਮਲੇ ਦਾ ਤੁਰੰਤ ਹੱਲ ਕੱਢਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ ਕੂੜੇ ਦੇ ਢੇਰਾਂ 'ਤੇ ਪੰਜਾਬ ਸਰਕਾਰ ਦੀਆਂ ਫੋਟੋਆਂ ਲਾ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਨੌਜਵਾਨ ਨੇ ਕੀਤੀ ਖੁਦਕਸ਼ੀ
Ad Position 24