03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਤੀਜੇ ਟੀ-20 'ਚ ਭਾਰਤ ਨੇ ਜ਼ਿੰਬਾਬਵੇ ਨੂੰ ਜਿੱਤਣ ਲਈ ਦਿੱਤਾ 193 ਦੌੜਾਂ ਦਾ ਟੀਚਾ

ਹਰਾਰੇ, 26 ਜੁਲਾਈ - ਭਾਰਤ ਅਤੇ ਜ਼ਿੰਬਾਬਵੇ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਟੀ-20 ਹਰਾਰੇ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ...

Ad Position 21
No active advertisement
ਅਜੀਤ ਡੈਸਕ 26-07-2026

ਹਰਾਰੇ, 26 ਜੁਲਾਈ - ਭਾਰਤ ਅਤੇ ਜ਼ਿੰਬਾਬਵੇ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਟੀ-20 ਹਰਾਰੇ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 192 ਦੌੜਾਂ ਬਣਾਈਆਂ।ਭਾਰਤ ਵਲੋਂ ਸਲਾਮੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 49 ਗੇਂਦਾਂ ਵਿਚ 81 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਇਸ਼ਾਨ ਕਿਸ਼ਨ ਨੇ 26 ਗੇਂਦਾਂ ਵਿਚ 29, ਕਪਤਾਨ ਸ਼੍ਰੇਅਸ ਅਈਅਰ ਨੇ 18 ਗੇਂਦਾਂ ਵਿਚ 27 ਦੌੜਾਂ ਅਤੇ ਰਿੰਕੂ ਸਿੰਘ ਨੇ 14 ਗੇਂਦਾਂ ਵਿਚ 25 ਦੌੜਾਂ ਦਾ ਯੋਗਦਾਨ ਦਿੱਤਾ। 3 ਮੈਚਾਂ ਦੀ ਲੜੀ ਦੇ ਪਹਿਲੇ 2 ਮੈਚ ਜਿੱਤ ਕੇ ਭਾਰਤ ਦੀ ਟੀਮ ਲੜੀ ਉੱਪਰ ਪਹਿਲਾ ਹੀ ਕਬਜ਼ਾ ਕਰ ਚੁੱਕੀ ਹੈ। ਅੱਜ ਦਾ ਮੈਚ ਜਿੱਤ ਕੇ ਭਾਰਤੀ ਟੀਮ ਦੀਆਂ ਨਜ਼ਰਾਂ ਜ਼ਿੰਬਾਬਵੇ ਦਾ ਸੁਪੜ ਸਾਫ਼ ਕਰਨ 'ਤੇ ਹੋਣਗੀਆਂ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੇ ਭਾਗੀਦਾਰਾਂ ਨਾਲ ਕੀਤ... ਅਗਲੀ ਖ਼ਬਰ ਭਾਤਰ ਦੀ ਅਨਾਹਤ ਸਿੰਘ ਨੇ ਰਚਿਆ ਇਤਿਹਾਸ, ਬਣੀ ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨ
Ad Position 24