03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੱਕੀ ਨਾਲੇ ਦੇ ਜਾਮ ਗੇਟ ਖੁੱਲ੍ਹਣ ਨਾਲ ਹੜ੍ਹ ਦਾ ਖ਼ਤਰਾ ਘਟਿਆ - ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 26 ਜੁਲਾਈ - ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ 'ਅਜੀਤ' ਨਾਲ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 26-07-2026

ਅਜਨਾਲਾ (ਅੰਮ੍ਰਿਤਸਰ), 26 ਜੁਲਾਈ - ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਜਨਾਲਾ ਖੇਤਰ ਵਿਚ ਵਗਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਸਭ ਤੋਂ ਵੱਧ ਨੁਕਸਾਨ ਕਰਨ ਵਾਲੇ ਸੱਕੀ ਨਾਲੇ ਵਿਚ ਪਾਣੀ ਦੇ ਨਿਕਾਸ ਦੀ ਸਭ ਤੋਂ ਵੱਡੀ ਰੁਕਾਵਟ ਨੂੰ ਅੱਜ ਕਾਫ਼ੀ ਹੱਦ ਤੱਕ ਦੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਹੜ੍ਹ ਆਉਣ ਦੇ ਦੋ ਮੁੱਖ ਕਾਰਨ ਰਾਵੀ ਦਰਿਆ ਅਤੇ ਸੱਕੀ ਨਾਲਾ ਹਨ। ਵਿਧਾਇਕ ਧਾਲੀਵਾਲ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਡੇਰਾ ਬਾਬਾ ਨਾਨਕ, ਅਜਨਾਲਾ ਅਤੇ ਰਾਜਾਸਾਂਸੀ ਦੇ ਕਈ ਪਿੰਡਾਂ ਵਿਚ ਸੱਕੀ ਨਾਲੇ ਦਾ ਪਾਣੀ ਭਰ ਗਿਆ ਸੀ, ਜਿਸ ਨਾਲ ਕਿਸਾਨਾਂ ਦੀਆਂ ਝੋਨੇ ਸਮੇਤ ਹੋਰ ਫ਼ਸਲਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਤੋਂ ਸ਼ੁਰੂ ਹੋਣ ਵਾਲਾ ਸੱਕੀ ਨਾਲਾ ਹਲਕਾ ਰਾਜਾਸਾਂਸੀ ਦੇ ਪਿੰਡ ਲੋਧੀਗੁੱਜਰ ਨੇੜੇ 'ਛੰਨਾਂ ਮਲਾਹ' ਬੀ.ਐੱਸ.ਐਫ ਚੌਂਕੀ ਕੋਲ ਰਾਵੀ ਦਰਿਆ ਵਿਚ ਮਿਲਦਾ ਹੈ। ਇੱਥੇ ਲੱਗੇ ਜਾਲੀਦਾਰ ਸੁਰੱਖਿਆ ਗੇਟਾਂ ਵਿਚ ਹਰੀ ਬੂਟੀ ਫਸ ਜਾਣ ਕਾਰਨ ਪਾਣੀ ਦਾ ਨਿਕਾਸ ਪੂਰੀ ਤਰ੍ਹਾਂ ਰੁਕ ਗਿਆ ਸੀ। ਜਿਸ ਤੋਂ ਬਾਅਦ ਅੱਜ ਬੀ.ਐੱਸ.ਐਫ ਦੇ ਸਹਿਯੋਗ ਅਤੇ ਜੇ.ਸੀ.ਬੀ ਮਸ਼ੀਨ ਦੀ ਮਦਦ ਨਾਲ ਪੂਰੀ ਤਰ੍ਹਾਂ ਜਾਮ ਹੋ ਚੁੱਕੇ, ਪੰਜ ਗੇਟਾਂ ਵਿਚੋਂ ਦੋ ਗੇਟ ਸਾਫ਼ ਕਰਕੇ ਪਾਣੀ ਦੇ ਵਹਾਅ ਨੂੰ ਮੁੜ ਚਾਲੂ ਕੀਤਾ ਗਿਆ।ਵਿਧਾਇਕ ਧਾਲੀਵਾਲ ਨੇ ਬੀ.ਐੱਸ.ਐਫ ਦੇ ਅਧਿਕਾਰੀਆਂ ਅਤੇ ਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੁਰੱਖਿਆ ਨਿਯਮਾਂ ਦੇ ਬਾਵਜੂਦ ਇਜਾਜ਼ਤ ਦੇ ਕੇ ਅਤੇ ਕੜਕਦੀ ਧੁੱਪ ਵਿਚ ਮਿਹਨਤ ਕਰਕੇ ਇਸ ਕੰਮ ਨੂੰ ਸਫਲ ਬਣਾਇਆ। ਉਨ੍ਹਾਂ ਕਿਹਾ ਕਿ ਗੇਟ ਖੁੱਲ੍ਹਣ ਨਾਲ ਅਗਲੇ 24 ਘੰਟਿਆਂ ਵਿਚ ਪਾਣੀ ਦਾ ਪੱਧਰ ਕਾਫ਼ੀ ਹੱਦ ਤੱਕ ਘਟਣ ਦੀ ਉਮੀਦ ਹੈ, ਜਿਸ ਨਾਲ ਇਲਾਕੇ ਦੇ ਕਈ ਪਿੰਡਾਂ ਨੂੰ ਰਾਹਤ ਮਿਲੇਗੀ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜਲਦੀ ਹੀ ਇਨ੍ਹਾਂ ਪੁਰਾਣੇ ਪੰਜ ਗੇਟਾਂ ਦੀ ਥਾਂ ਨਵੇਂ ਗੇਟ ਲਗਾਏ ਜਾਣਗੇ ਤਾਂ ਜੋ ਭਵਿੱਖ ਵਿਚ ਅਜਿਹੀ ਸਮੱਸਿਆ ਦੁਬਾਰਾ ਪੈਦਾ ਨਾ ਹੋਵੇ। 

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਪੰਜਾਬ ਲੈ ਕੇ ਆਈ ਪੰਜਾਬ ਪੁਲਿਸ ਅਗਲੀ ਖ਼ਬਰ ਦਰਜ ਕੇਸਾਂ ਬਾਰੇ ਗੱਲਬਾਤ ਚੱਲ ਰਹੀ ਹੈ, ਕਿਸੇ ਵੀ ਵਿਦਿਆਰਥੀ ਵਿਰੁੱਧ ਦਰਜ ਨਹੀਂ ਕੀਤਾ ਜਾਣਾ ਚਾਹੀਦਾ ਕੋਈ ਕੇਸ - ਅਭਿਜੀਤ...
Ad Position 24