03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬਾਂਦਰ ਨੇ ਬੱਚੇ 'ਤੇ ਹਮਲਾ ਕਰਕੇ ਕੀਤਾ ਬੁਰੀ ਤਰ੍ਹਾਂ ਜਖ਼ਮੀ

ਕਪੂਰਥਲਾ, 26 ਜੁਲਾਈ (ਅਮਨਜੋਤ ਸਿੰਘ ਵਾਲੀਆ) - ਪਿੰਡ ਗੁਡਾਣਾ ਵਿਖੇ ਇਕ ਬੱਚੇ ਨੂੰ ਬਾਂਦਰ ਨੇ ਹਮਲਾ ਕਰਕੇ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਹੁਲ ਸ਼ਰਮਾ ਨੇ ਦੱਸਿਆ...

Ad Position 21
No active advertisement
ਅਜੀਤ ਡੈਸਕ 26-07-2026

ਕਪੂਰਥਲਾ, 26 ਜੁਲਾਈ (ਅਮਨਜੋਤ ਸਿੰਘ ਵਾਲੀਆ) - ਪਿੰਡ ਗੁਡਾਣਾ ਵਿਖੇ ਇਕ ਬੱਚੇ ਨੂੰ ਬਾਂਦਰ ਨੇ ਹਮਲਾ ਕਰਕੇ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਹੁਲ ਸ਼ਰਮਾ ਨੇ ਦੱਸਿਆ ਕਿ ਉਸ ਦਾ ਲੜਕਾ ਕਰਨ ਕੁਮਾਰ (13) ਜੋ ਕਿ ਘਰ ਦੇ ਬਾਹਰ ਪਾਣੀ ਲੈਣ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਨੂੰ ਬਾਂਦਰ ਨੇ ਘੇਰ ਲਿਆ ਤੇ ਉਸ 'ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ । ਉਨ੍ਹਾਂ ਦੱਸਿਆ ਕਿ ਰਾਹਗੀਰਾਂ ਦੀ ਮਦਦ ਨਾਲ ਬੱਚੇ ਨੂੰ ਬਾਂਦਰ ਤੋਂ ਛੁਡਵਾਇਆ ਗਿਆ ਅਤੇ ਜਖ਼ਮੀ ਬੱਚੇ ਨੂੰ ਪਰਿਵਾਰਿਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦਾ ਇਲਾਜ ਜਾਰੀ ਹੈ । ਪਰਿਵਾਰਿਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਂਦਰ ਨੂੰ ਫੜਿਆ ਜਾਵੇ ਤੇ ਜੰਗਲ ਵਿਚ ਛੱਡਿਆ ਜਾਵੇ ਤਾਂ ਜੋ ਹੋਰ ਕਿਸੇ ਦਾ ਨੁਕਸਾਨ ਨਾ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਤੀਜੇ ਟੀ-20 'ਚ ਭਾਰਤ ਨੇ 35 ਦੌੜਾਂ ਨਾਲ ਹਰਾਇਆ ਜ਼ਿੰਬਾਬਵੇ ਨੂੰ, 3-0 ਨਾਲ ਜਿੱਤੀ ਲੜੀ ਅਗਲੀ ਖ਼ਬਰ ਪ੍ਰੀਖਿਆ ਸੁਧਾਰਾਂ ਲਈ ਨੰਦਨ ਨੀਲੇਕਣੀ ਦੀ ਅਗਵਾਈ ਹੇਠ ਉੱਚ ਪੱਧਰੀ ਟਾਸਕ ਫੋਰਸ ਦਾ ਗਠਨ - ਪ੍ਰਧਾਨ ਮੰਤਰੀ ਮੋਦੀ
Ad Position 24