30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਡੇਰਾਬੱਸੀ ਨਗਰ ਕੌਂਸਲ ਵਿਖੇ ਪ੍ਰਧਾਨ ਆਸ਼ੂ ਉਪਨੇਜਾ ਤੇ ਉਪ-ਪ੍ਰਧਾਨ ਦਵਿੰਦਰ ਸੈਣੀ ਨੇ ਸੰਭਾਲੀ ਵਾਗਡੋਰ

ਡੇਰਾਬੱਸੀ (ਮੁਹਾਲੀ), 27 ਜੁਲਾਈ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਦੀ ਨਵੀਂ ਇਬਾਰਤ ਲਈ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਆਸ਼ੂ ਉਪਨੇਜਾ ਅਤੇ...

Ad Position 21
No active advertisement
ਅਜੀਤ ਡੈਸਕ 27-07-2026

ਡੇਰਾਬੱਸੀ (ਮੁਹਾਲੀ), 27 ਜੁਲਾਈ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਦੀ ਨਵੀਂ ਇਬਾਰਤ ਲਈ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਆਸ਼ੂ ਉਪਨੇਜਾ ਅਤੇ ਉਪ-ਪ੍ਰਧਾਨ ਦਵਿੰਦਰ ਸੈਣੀ ਨੇ ਅੱਜ ਪੂਰਨ ਧਾਰਮਿਕ ਮਰਿਆਦਾ ਅਤੇ ਉਤਸ਼ਾਹ ਨਾਲ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਸ਼ੁਭ ਮੌਕੇ 'ਤੇ ਸਰਬੱਤ ਦੇ ਭਲੇ, ਸ਼ਹਿਰ ਦੀ ਖੁਸ਼ਹਾਲੀ ਅਤੇ ਨਵੇਂ ਕਾਰਜਕਾਲ ਦੀ ਸਫ਼ਲਤਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਰਸਮੀ ਤੌਰ 'ਤੇ ਕੁਰਸੀ 'ਤੇ ਬਿਠਾਇਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਨਗਰ ਕੌਂਸਲ ਵਿਚ ਨਵੀਂ ਲੀਡਰਸ਼ਿਪ ਦੇ ਆਉਣ ਨਾਲ ਡੇਰਾਬੱਸੀ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਇਕ ਨਵੀਂ ਉਰਜਾ ਅਤੇ ਰਫ਼ਤਾਰ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਦਾ ਬਿਨਾਂ ਕਿਸੇ ਪੱਖਪਾਤ ਤੋਂ ਸਰਬਪੱਖੀ ਵਿਕਾਸ ਕਰਵਾਉਣਾ ਹੀ ਸਾਡਾ ਮੁੱਖ ਮਨੋਰਥ ਹੈ। 

Ad Position 22
No active advertisement
ਪਿਛਲੀ ਖ਼ਬਰ ਮੋਤੀ ਨਗਰ ਜਬਰ ਜਨਾਹ ਮਾਮਲੇ 'ਚ ਮੁੱਖ ਮੁਲਜ਼ਮ ਕਾਬੂ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੇ ਸੱਦੇ 'ਤੇ ਭੋਗਪੁਰ ਮੁਕੰਮਲ ਬੰਦ
Ad Position 24