30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੁਹਾਲੀ ਪੁਲਿਸ 'ਤੇ ਹਮਲਾ ਕਰਨ ਵਾਲਿਆਂ ਨੇ ਕੀਤਾ ਆਤਮ ਸਮਰਪਣ

ਐਸ. ਏ. ਐਸ. ਨਗਰ, 27 ਜੁਲਾਈ (ਕਪਿਲ ਵਧਵਾ) - ਸਨੇਟਾ ਇਲਾਕੇ ਵਿਚ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਟੀਮ 'ਤੇ ਹਮਲੇ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੇ ਅਦਾਲਤ ਵਿਚ ਆਤਮ ਸਮਰਪਣ...

Ad Position 21
No active advertisement
ਅਜੀਤ ਡੈਸਕ 27-07-2026

ਐਸ. ਏ. ਐਸ. ਨਗਰ, 27 ਜੁਲਾਈ (ਕਪਿਲ ਵਧਵਾ) - ਸਨੇਟਾ ਇਲਾਕੇ ਵਿਚ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਟੀਮ 'ਤੇ ਹਮਲੇ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਆਤਮ ਸਮਰਪਣ ਤੋਂ ਬਾਅਦ ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਨੂੰ ਬਾਅਦ ਦੁਪਹਿਰ ਰਿਮਾਂਡ ਹਾਸਲ ਕਰਨ ਲਈ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੋਵਾਂ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਵਜੋਂ ਹੋਈ ਹੈ।ਜ਼ਿਕਰਯੋਗ ਹੈ ਕਿ ਸਨੇਟਾ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਗਈ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ 'ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਹਮਲੇ ਦੌਰਾਨ ਦੋ ਪੁਲਿਸ ਕਾਂਸਟੇਬਲ ਪਰਮਜੀਤ ਸਿੰਘ ਅਤੇ ਜਗਜੀਤ ਸਿੰਘ ਜ਼ਖਮੀ ਹੋ ਗਏ ਸਨ। ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਸੀ। ਹੁਣ ਦੋ ਮੁਲਜ਼ਮਾਂ ਦੇ ਆਤਮ ਸਮਰਪਣ ਕਰਨ ਤੋਂ ਬਾਅਦ ਪੁਲਿਸ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਹਮਲੇ ਦੀ ਸਾਜ਼ਿਸ਼ ਅਤੇ ਇਸ ਵਿਚ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਜਨਮ ਦਿਵਸ ਮਨਾਉਣ ਲਈ ਦੇਸ਼ ਵਿਆਪੀ "ਸਮਰਸਤਾ ਸੰਕਲਪ ਅਭਿਆਨ" ਦਾ ਐਲਾਨ ਅਗਲੀ ਖ਼ਬਰ ਮੋਤੀ ਨਗਰ ਜਬਰ ਜਨਾਹ ਮਾਮਲੇ 'ਚ ਮੁੱਖ ਮੁਲਜ਼ਮ ਕਾਬੂ
Ad Position 24