30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੁਹਾਲੀ ਪੁਲਿਸ ਦਾ ਨਸ਼ਾ ਤਸਕਰਾ ਨਾਲ ਐਨਕਾਊਂਟਰ, 3 ਮੁਲਜ਼ਮ ਕਾਬੂ

ਚੰਡੀਗੜ੍ਹ, 27 ਜੁਲਾਈ (ਭੁਪਿੰਦਰ ਸਿੰਘ) - ਮੁਹਾਲੀ ਦੇ ਸਨੇਟਾ ਇਲਾਕੇ ਵਿਚ ਦੋ ਦਿਨ ਪਹਿਲਾਂ ਪੁਲਿਸ ਨਾਕਾਬੰਦੀ ਦੌਰਾਨ ਦੋ ਕਾਂਸਟੇਬਲਾਂ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋਏ ਤਿੰਨ ਮੁਲਜ਼ਮਾਂ ਨੂੰ ਪੁਲਿਸ...

Ad Position 21
No active advertisement
ਅਜੀਤ ਡੈਸਕ 27-07-2026

ਚੰਡੀਗੜ੍ਹ, 27 ਜੁਲਾਈ (ਭੁਪਿੰਦਰ ਸਿੰਘ)  -  ਮੁਹਾਲੀ ਦੇ ਸਨੇਟਾ ਇਲਾਕੇ ਵਿਚ ਦੋ ਦਿਨ ਪਹਿਲਾਂ ਪੁਲਿਸ ਨਾਕਾਬੰਦੀ ਦੌਰਾਨ ਦੋ ਕਾਂਸਟੇਬਲਾਂ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋਏ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਅਰੋਸਿਟੀ ਇਲਾਕੇ ਵਿਚ ਹੋਏ ਐਨਕਾਊਂਟਰ ਤੋਂ ਬਾਅਦ ਕਾਬੂ ਕਰ ਲਿਆ। ਐਨਕਾਊਂਟਰ ਦੌਰਾਨ ਦੋ ਮੁਲਜ਼ਮ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਜਾਣਕਾਰੀ ਅਨੁਸਾਰ, ਦੋ ਦਿਨ ਪਹਿਲਾਂ ਸਨੇਟਾ ਵਿਖੇ ਨਾਕਾਬੰਦੀ ਦੌਰਾਨ ਮੁਲਜ਼ਮਾਂ ਨੇ ਪੁਲਿਸ ਟੀਮ 'ਤੇ ਅੰਨ੍ਹੇਵਾਹ ਫਾਇਰਿੰਗ ਕਰਕੇ ਦੋ ਕਾਂਸਟੇਬਲਾਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਸ ਮਾਮਲੇ ਤੋਂ ਬਾਅਦ ਪੁਲਿਸ ਵਲੋਂ ਵੱਡੇ ਪੱਧਰ 'ਤੇ ਤਲਾਸ਼ ਮੁਹਿੰਮ ਚਲਾਈ ਜਾ ਰਹੀ ਸੀ।
ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਅਰੋਸਿਟੀ ਇਲਾਕੇ ਵਿਚ ਕਾਰਵਾਈ ਕੀਤੀ ਗਈ। ਇਸ ਦੌਰਾਨ ਮੁਲਜ਼ਮਾਂ ਵਲੋਂ ਮੁੜ ਫਾਇਰਿੰਗ ਕੀਤੀ ਗਈ, ਜਿਸ ਦੇ ਜਵਾਬ ਵਿਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਕਾਰਵਾਈ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੋ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।
ਘਟਨਾ ਤੋਂ ਬਾਅਦਐਸਐਫਐਸਐਲ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਫੋਰੈਂਸਿਕ ਸਬੂਤ ਇਕੱਠੇ ਕਰਨ ਦੀ ਕਾਰਵਾਈ ਜਾਰੀ ਹੈ। ਪੁਲਿਸ ਵਲੋਂ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦਾ ਸਾਬਕਾ ਕੌਂਸਲਰ ਸਾਥੀਆਂ ਸਮੇਤ ਭਾਜਪਾ ਚ ਸ਼ਾਮਿਲ ਅਗਲੀ ਖ਼ਬਰ ਗਡਕਰੀ ਵਲੋਂ ਈ20 ਨਾਲ ਸੰਬੰਧਿਤ ਸੋਸ਼ਲ ਮੀਡੀਆ ਪੋਸਟਾਂ ਵਿਰੁੱਧ ਬੰਬੇ ਹਾਈ ਕੋਰਟ ਵਿਚ ਪਹੁੰਚ
Ad Position 24