30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਰਿੰਦਰਦੀਪ ਕੌਰ ਮਾਨ ਬਰਮਾ ਅਤੇ ਮਨਦੀਪ ਬਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਮਾਛੀਵਾੜਾ ਸਾਹਿਬ (ਲੁਧਿਆਣਾ), 27 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਰਿੰਦਰਦੀਪ ਕੌਰ ਮਾਨ...

Ad Position 21
No active advertisement
ਅਜੀਤ ਡੈਸਕ 27-07-2026

ਮਾਛੀਵਾੜਾ ਸਾਹਿਬ (ਲੁਧਿਆਣਾ), 27 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਰਿੰਦਰਦੀਪ ਕੌਰ ਮਾਨ ਬਰਮਾ (ਉਪ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ) ਅਤੇ ਉਨ੍ਹਾਂ ਦੇ ਪਤੀ ਮਨਦੀਪ ਸਿੰਘ ਬਰਮਾ ਨੇ ਮੁਲਾਕਾਤ ਕਰਕੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਸਬੰਧੀ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਮੁਲਾਕਾਤ ਦੌਰਾਨ ਵਰਿੰਦਰਦੀਪ ਕੌਰ ਮਾਨ ਬਰਮਾ ਨੇ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਦੇ ਹੋਰ ਵਿਸਥਾਰ, ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਖੇਡਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਸਬੰਧੀ ਆਪਣੇ ਸੁਝਾਅ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਉਨ੍ਹਾਂ ਵੱਲੋਂ ਰੱਖੇ ਗਏ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਹਰ ਪਿੰਡ ਤਰੱਕੀ ਦੀ ਨਵੀਂ ਮਿਸਾਲ ਬਣ ਸਕੇ। ਵਰਿੰਦਰਦੀਪ ਕੌਰ ਮਾਨ ਬਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਮ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਪ੍ਰਾਪਤ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਨੀਟ ਯੂਜੀ ਪੇਪਰ ਲੀਕ ਮਾਮਲੇ ’ਚ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਹੁਕਮ ਅਗਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ 1 ਕਾਬੂ
Ad Position 24