30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਦੀ ਖੁਸ਼ੀ ਵਿਚ ਕਿਸਾਨ ਰੈਲੀ ਉਪਰੰਤ ਮੁਜ਼ਾਹਰਾ

ਬਠਿੰਡਾ, 27 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)- ਨੀਟ ਪੇਪਰ ਘੁਟਾਲੇ ਖ਼ਿਲਾਫ਼ ਜੰਤਰ-ਮੰਤਰ 'ਤੇ ਚੱਲੇ ਵਿਦਿਆਰਥੀ...

Ad Position 21
No active advertisement
ਅਜੀਤ ਡੈਸਕ 27-07-2026

ਬਠਿੰਡਾ, 27 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)- ਨੀਟ ਪੇਪਰ ਘੁਟਾਲੇ ਖ਼ਿਲਾਫ਼ ਜੰਤਰ-ਮੰਤਰ 'ਤੇ ਚੱਲੇ ਵਿਦਿਆਰਥੀ ਸੰਘਰਸ਼ ਦੀ ਜਿੱਤ ਨੂੰ ਸਲਾਮ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਬਠਿੰਡਾ ਦੇ ਮਿੰਨੀ ਸਕੱਤਰੇਤ ਅੱਗੇ ਵਿਸ਼ਾਲ ਰੈਲੀ ਕੀਤੀ ਗਈ। ਉਪਰੰਤ ਸ਼ਹਿਰ ਵਿਚ ਰੋਸ ਮੁਜ਼ਾਹਰਾ ਵੀ ਕੀਤਾ ਗਿਆ। ਜਥੇਬੰਦੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸੰਘਰਸ਼ ਦੀ ਇਸ ਮੁੱਢਲੀ ਜਿੱਤ ਤੋਂ ਬਾਅਦ ਵੀ ਚੌਕਸੀ ਕਾਇਮ ਰੱਖੀ ਜਾਵੇ ਤਾਂ ਜੋ ਸਰਕਾਰ ਵਲੋਂ ਕੀਤੇ ਵਾਅਦੇ ਲਾਗੂ ਕਰਵਾਏ ਜਾ ਸਕਣ।

ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਮਨਵਾਉਣਾ ਵਿਦਿਆਰਥੀ ਅੰਦੋਲਨ ਦੀ ਅਹਿਮ ਜਿੱਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਅਕਸਰ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਝੂਠੇ ਕੇਸ ਵਾਪਸ ਲੈਣ ਤੋਂ ਟਾਲਾ ਵੱਟਦੀਆਂ ਰਹੀਆਂ ਹਨ, ਇਸ ਲਈ ਵਿਦਿਆਰਥੀ ਵਰਗ ਨੂੰ ਸੁਚੇਤ ਰਹਿ ਕੇ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ।

ਰੈਲੀ ਦੌਰਾਨ ਪੰਜਾਬ ਸਰਕਾਰ ਵਲੋਂ ਸਫਾਈ ਕਰਮਚਾਰੀਆਂ, ਮਨਰੇਗਾ ਕਰਮਚਾਰੀਆਂ ਅਤੇ ਹੋਰ ਮਿਹਨਤਕਸ਼ ਵਰਗਾਂ ਦੇ ਸੰਘਰਸ਼ਾਂ 'ਤੇ ਕੀਤੀ ਜਾ ਰਹੀ ਕਾਰਵਾਈ ਦੀ ਨਿੰਦਾ ਕਰਦਿਆਂ 30 ਜੁਲਾਈ ਦੇ ਪੰਜਾਬ ਬੰਦ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਮਾਲਣ ਕੌਰ ਕੋਠਾ ਗੁਰੂ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਰਾਮ ਸਿੰਘ ਕੋਟਗੁਰੂ, ਜਸਪਾਲ ਸਿੰਘ ਕੋਠਾ ਗੁਰੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਪੀਐਸਯੂ (ਸ਼ਹੀਦ ਰੰਧਾਵਾ) ਦੇ ਆਗੂ ਬਿੰਦਰ ਸਿੰਘ ਬਠਿੰਡਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਦੇ ਸਿਧਾਂਤਾਂ ਦੀ ਰਾਖੀ ਹਰ ਸਿੱਖ ਦਾ ਧਾਰਮਿਕ ਤੇ ਕੌਮੀ ਫ਼ਰਜ਼- ਜਥੇਦਾਰ ਗੜਗੱਜ ਅਗਲੀ ਖ਼ਬਰ ਸੇਵਾਮੁਕਤ ਰਾਈਫਲਮੈਨ ਹਰਜਿੰਦਰ ਸਿੰਘ ਦਾ ਰਾਜਪਾਲ ਪੰਜਾਬ ਵਲੋਂ ਸਨਮਾਨ
Ad Position 24