29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੀਰੀ-ਪੀਰੀ ਦੇ ਸਿਧਾਂਤਾਂ ਦੀ ਰਾਖੀ ਹਰ ਸਿੱਖ ਦਾ ਧਾਰਮਿਕ ਤੇ ਕੌਮੀ ਫ਼ਰਜ਼- ਜਥੇਦਾਰ ਗੜਗੱਜ

ਮੱਖੂ (ਫ਼ਿਰੋਜ਼ਪੁਰ), 27 ਜੁਲਾਈ (ਕੁਲਵਿੰਦਰ ਸਿੰਘ ਸੰਧੂ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ...

Ad Position 21
No active advertisement
ਅਜੀਤ ਡੈਸਕ 27-07-2026

ਮੱਖੂ (ਫ਼ਿਰੋਜ਼ਪੁਰ), 27 ਜੁਲਾਈ (ਕੁਲਵਿੰਦਰ ਸਿੰਘ ਸੰਧੂ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਜਦੋਂ ਸੋਮਵਾਰ ਨੂੰ ਹਲਕਾ ਜ਼ੀਰਾ ਦੇ ਬਲਾਕ ਮੱਖੂ ਵਿਚ ਪਹੁੰਚਿਆ ਤਾਂ ਸਮੁੱਚੇ ਇਲਾਕੇ ਦੀਆਂ ਸੰਗਤਾਂ ਨੇ ਥਾਂ-ਥਾਂ ਫੁੱਲਾਂ ਦੀ ਵਰਖਾ, ਜੈਕਾਰਿਆਂ ਅਤੇ ਧਾਰਮਿਕ ਜੋਸ਼ ਨਾਲ ਇਸ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸਥਾਪਿਤ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਸ਼ਾਨ ਅਤੇ ਪਛਾਣ ਹੈ।

ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਧਾਰਮਿਕ ਅਤੇ ਕੌਮੀ ਫ਼ਰਜ਼ ਬਣਦਾ ਹੈ ਕਿ ਉਹ ਇਸ ਸਿਧਾਂਤ ਦੀ ਰਾਖੀ ਲਈ ਹਮੇਸ਼ਾ ਤਤਪਰ ਰਹੇ। ਉਨ੍ਹਾਂ ਕਿਹਾ ਕਿ ਭਾਵੇਂ ਸਿੱਖ ਵਿਰੋਧੀ ਤਾਕਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਗਾਉਣ ਦੇ ਯਤਨ ਕਰ ਰਹੀਆਂ ਹਨ, ਪਰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਥਾਪਿਤ ਸਿੱਖ ਪੰਥ ਹਮੇਸ਼ਾ ਚੜ੍ਹਦੀ ਕਲਾ ਵਿਚ ਅੱਗੇ ਵਧਦਾ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖ ਨਾ ਕਿਸੇ 'ਤੇ ਅੱਤਿਆਚਾਰ ਕਰਦਾ ਹੈ ਅਤੇ ਨਾ ਹੀ ਕਿਸੇ ਦਾ ਅੱਤਿਆਚਾਰ ਸਹਿੰਦਾ ਹੈ, ਸਗੋਂ ਹਮੇਸ਼ਾ ਸਰਬੱਤ ਦੇ ਭਲੇ ਅਤੇ ਇਨਸਾਫ਼ ਦੇ ਪੱਖ ਵਿੱਚ ਖੜ੍ਹਾ ਰਹਿੰਦਾ ਹੈ। ਜਥੇਦਾਰ ਗੜਗੱਜ ਨੇ ਮਾਰਚ ਨੂੰ ਮਿਲੇ ਭਰਵੇਂ ਪਿਆਰ ਅਤੇ ਸਤਿਕਾਰ ਲਈ ਸਮੂਹ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ।

ਮੀਰੀ ਪੀਰੀ ਖਾਲਸਾ ਮਾਰਚ ਦੇ ਸੁਚਾਰੂ ਪ੍ਰਬੰਧਾਂ ਲਈ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ (ਹਲਕਾ ਇੰਚਾਰਜ ਜ਼ੀਰਾ) ਅਤੇ ਜਥੇਦਾਰ ਗੁਰਮੀਤ ਸਿੰਘ ਬੂਹ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਮੱਖੂ, ਪੁਰਾਣਾ ਮੱਖੂ, ਸੂਦਾਂ, ਲਹਿਰਾ ਬੇਟ, ਪੀਰ ਮੁਹੰਮਦ, ਕੜਾਹੇ ਵਾਲਾ, ਕਿਲੀ, ਨੌ ਆਬਾਦ ਬਘੇਲੇ ਵਾਲਾ ਅਤੇ ਸ਼ਾਹ ਬੁੱਕਰ ਸਮੇਤ 9 ਸਵਾਗਤੀ ਪੜਾਅ ਬਣਾਏ ਗਏ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਕੇ ਮਾਰਚ ਦਾ ਨਿੱਘਾ ਸਵਾਗਤ ਕੀਤਾ। ਪੂਰੇ ਰੂਟ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਧਾਰਮਿਕ ਜਜ਼ਬਾ ਦੇਖਣ ਨੂੰ ਮਿਲਿਆ।

Ad Position 22
No active advertisement
ਪਿਛਲੀ ਖ਼ਬਰ ਅਟਾਰੀ ਸਰਹੱਦ ਤੇ ਝੰਡੇ ਦੀ ਰਸਮ ਮੌਕੇ ਚੋਰਾਂ ਨੂੰ ਲੱਗੀਆਂ ਮੌਜਾਂ, ਮੋਬਾਇਲ, ਨਗਦੀ ਤੇ ਜ਼ਰੂਰੀ ਡਾਕੂਮੈਂਟ ਹੋ ਰਹੇ ਹਨ ਚੋ... ਅਗਲੀ ਖ਼ਬਰ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਦੀ ਖੁਸ਼ੀ ਵਿਚ ਕਿਸਾਨ ਰੈਲੀ ਉਪਰੰਤ ਮੁਜ਼ਾਹਰਾ
Ad Position 24