29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਰਸੀ ਅਨਾਜ ਮੰਡੀ 'ਚ ਮਨਾਉਣ ਲਈ ਸਰਕਾਰ ਤੋਂ ਪ੍ਰਵਾਨਗੀ ਦੀ ਉਮੀਦ- ਗੋਲਡੀ

ਲੌਂਗੋਵਾਲ (ਸੰਗਰੂਰ), 27 ਅਗਸਤ (ਵਿਨੋਦ, ਖੰਨਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ...

Ad Position 21
No active advertisement
ਅਜੀਤ ਡੈਸਕ 27-07-2026

ਲੌਂਗੋਵਾਲ (ਸੰਗਰੂਰ), 27  ਅਗਸਤ (ਵਿਨੋਦ, ਖੰਨਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾਣ ਵਾਲੀ ਬਰਸੀ ਦੇ ਸਬੰਧ ਵਿਚ ਅਹਿਮ ਮੀਟਿੰਗ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਲੋਂਗੋਵਾਲ ਵਿਖੇ ਹੋਈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੁਲੀਅਤ ਕਰਦਿਆਂ ਬਰਸੀ ਦੇ ਪ੍ਰਬੰਧਾਂ ਸਬੰਧੀ ਵਿਉਂਤਬੰਦੀ ਕੀਤੀ ਅਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਪੰਥਕ ਤੇ ਪ੍ਰੇਰਨਾ ਸਰੋਤ ਆਗੂ ਸਨ ਜਿਨ੍ਹਾਂ ਨੇ ਪੰਥ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ। ਉਨ੍ਹਾਂ ਲੋਕਾਂ ਦੀ ਤਕਦੀਰ ਬਦਲ ਦੇਣ ਦਾ ਲਿਖਤੀ ਇਤਿਹਾਸਕ ਸਮਝੌਤਾ ਕੀਤਾ ਸੀ ਪਰ ਸਮੇਂ ਦੀ ਹਕੂਮਤ ਨੇ ਸਮਝੌਤਾ ਲਾਗੂ ਨਾ ਕਰਕੇ ਪੰਜਾਬ ਨਾਲ ਵੱਡਾ ਧ੍ਰੋਹ ਕਮਾਇਆ। ਉਹਨਾਂ ਦੱਸਿਆ ਕਿ ਇਸ ਵਾਰ 20 ਅਗਸਤ ਨੂੰ ਸੰਤ ਲੌਂਗੋਵਾਲ ਦੀ ਬਰਸੀ ਅਨਾਜ਼ ਮੰਡੀ ਲੌਂਗੋਵਾਲ ਵਿਖੇ ਮਨਾਉਣ ਲਈ ਪੂਰੇ ਚਾਰ ਮਹੀਨੇ ਪਹਿਲਾਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਬੇਨਤੀ ਪੱਤਰ ਦਿੱਤਾ ਗਿਆ ਹੈ।

ਅਸੀਂ ਉਮੀਦ ਕਰਦੇ ਹਾਂ ਕਿ ਇਸ ਵਾਰ ਸਰਕਾਰ ਵਲੋਂ ਬਰਸੀ ਸਮਾਗਮ ਅਨਾਜ਼ ਮੰਡੀ ਵਿਖੇ ਮਨਾਉਣ ਦੀ ਪ੍ਰਵਾਨਗੀ ਮਿਲੇ। ਬਰਸੀ ਸਮਾਗਮ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਹਲਕਾ ਇੰਚਾਰਜ ਤੋਂ ਇਲਾਵਾ ਹੋਰ ਚੋਟੀ ਦੇ ਲੀਡਰ ਸਾਹਿਬਾਨ ਪਹੁੰਚ ਰਹੇ ਹਨ। ਉਹਨਾਂ ਦੱਸਿਆ ਕਿ ਬਰਸੀ ਸਮਾਗਮ ਵਿਚ ਸ਼ਾਮਲ ਹੋਣ ਲਈ ਮਾਨਯੋਗ ਸਿੰਘ ਸਾਹਿਬਾਨ ਨੂੰ ਵੀ ਬੇਨਤੀ ਕੀਤੀ ਜਾਵੇਗੀ।

ਇਸ ਮੀਟਿੰਗ ਨੂੰ ਰਵਿੰਦਰ ਸਿੰਘ ਚੀਮਾ, ਬੀਬੀ ਪਰਮਿੰਦਰ ਕੌਰ ਬਰਾੜ ਹਲਕਾ ਪ੍ਰਧਾਨ ਇਸਤਰੀ ਵਿੰਗ, ਦਰਸ਼ਨ ਸਿੰਘ ਚੀਮਾ, ਬਲਵਿੰਦਰ ਸਿੰਘ ਅਕਬਰਪੁਰ, ਕੇਸਰ ਸਿੰਘ ਹਲਕਾ ਪ੍ਰਧਾਨ ਬੀਸੀ ਵਿੰਗ ਅਤੇ ਆਲ ਇੰਡੀਆ ਗ੍ਰੰਥੀ ਸਭਾ ਤੋਂ ਜਗਮੇਲ ਸਿੰਘ ਛਾਜਲਾ ਨੇ ਵੀ ਸੰਬੋਧਨ ਕੀਤਾ। ਜਦਕਿ ਇਸ ਮੌਕੇ ਪੁਸ਼ਪਿੰਦਰ ਸਿੰਘ ਹਲਕਾ ਪ੍ਰਧਾਨ ਯੂਥ ਵਿੰਗ, ਮੈਨੇਜਰ ਅਮਰੀਕ ਸਿੰਘ ਬਰਨਾਲਾ, ਕੌਂਸਲਰ ਸ਼ੰਨੋ ਦੇਵੀ, ਸੰਦੀਪ ਕੌਰ ਖਰਾਸੀਆ ਸ਼ਹਿਰੀ ਪ੍ਰਧਾਨ, ਸਰਬਜੀਤ ਕੌਰ, ਬੀਬੀ ਪਰਮਿੰਦਰ ਕੌਰ ਸਤੀਪੂਰਾ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਨਰਿੰਦਰ ਸਿੰਘ ਨੰਦੂ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਜਥੇ. ਅਵਤਾਰ ਦੁੱਲਟ, ਕੇਸਰ ਸਿੰਘ ਢੋਟ, ਜਸਵਿੰਦਰ ਸਿੰਘ ਦੁੱਲਟ ਸੋਸਾਇਟੀ ਪ੍ਰਧਾਨ, ਸਤਨਾਮ ਸਿੰਘ ਪੱਕਾ, ਜਗਸੀਰ ਸਿੰਘ ਗਾਂਧੀ, ਦਰਸ਼ਨ ਸਿੰਘ ਚੀਮਾ, ਜਥੇ. ਦਰਬਾਰਾ ਸਿੰਘ ਰਿਸੀਵਰ, ਮੈਨੇਜਰ ਜਰਨੈਲ ਸਿੰਘ, ਹਰਦੇਵ ਸਿੰਘ ਨਿੱਕਾ, ਜਸਵੀਰ ਸਿੰਘ ਮੀਤ ਮੈਨੇਜਰ, ਸਤਗੁਰ ਸਿੰਘ, ਹਰਦੀਪ ਸਿੰਘ, ਪੁਸ਼ਪਿੰਦਰ ਸਿੰਘ ਲਖਮੀਰਵਾਲਾ, ਹਰਬੰਸ ਸਿੰਘ ਭਰੂਰ, ਸੁਖਜੀਤ ਸਿੰਘ ਰੰਧਾਵਾ, ਹਰਬੰਸ ਸਿੰਘ  ਮੌੜ, ਰਣਧੀਰ ਸਿੰਘ ਮੈਂਬਰ, ਮਿੱਠੂ ਸਿੰਘ, ਅਵਤਾਰ ਸਿੰਘ ਤਾਰੀ ਸ਼ੇਰੋਂ, ਕੁਲਵਿੰਦਰ ਸਿੰਘ ਦਸਤਾਰ ਗਰੁੱਪ ਸ਼ੌਂਕੀ ਸਰਦਾਰ ਚੀਮਾ, ਜਸਪਾਲ ਸਿੰਘ, ਰਾਮ ਸਿੰਘ ਗੁਰਜੀਤ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ ਲੋਂਦ, ਭੁਪਿੰਦਰ ਸਿੰਘ ਵਿਰਕ, ਰਘਵੀਰ ਸਿੰਘ ਕੈਂਬੋਵਾਲ, ਸੰਦੀਪ ਸਿੰਘ ਸਿੱਧੂ, ਮਨਜੀਤ ਸਿੰਘ ਸਿੰਘਪੁਰਾ, ਦਰਸ਼ਨ ਸਿੰਘ ਲੌਂਦ, ਰਾਜਵੀਰ ਸਿੰਘ ਗੋਲਡੀ, ਹਰਦੀਪ ਸਿੰਘ ਮਹਮੇ ਕਾ, ਗੁਰਚਰਨ ਸਿੰਘ ਦਰਾਕਾ, ਦਰਬਾਰਾ ਸਿੰਘ ਨਾਗਰਾ, ਹਰਭਜਨ ਸਿੰਘ ਜਖੇਪਲ, ਸੁਖਦੀਪ ਸਿੰਘ ਛੰਨਾ ਅਤੇ ਗੁਰਲਾਲ ਸਿੰਘ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕ ਜੱਸੀ ਗਿੱਲ ਨੂੰ ਸਦਮਾਂ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸੰਦੀਪ ਸਿੰਘ ਸੰਨੀ ਨੂੰ ਇਲਾਜ ਲਈ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ
Ad Position 24