29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਮ ਆਦਮੀ ਕਲੀਨਿਕ ਸਾਂਝਾ ਫਰੰਟ ਵਲੋਂ ਸੰਘਰਸ਼ 15 ਦਿਨਾਂ ਲਈ ਮੁਲਤਵੀ

ਸੰਗਰੂਰ, 28 ਜੁਲਾਈ (ਧੀਰਜ ਪਸ਼ੋਰੀਆ) - ਆਮ ਆਦਮੀ ਕਲੀਨਿਕ ਸਾਂਝਾ ਫਰੰਟ ਵਲੋਂ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਵਲੋਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਜਲਦ ਹੱਲ ਕਰਨ...

Ad Position 21
No active advertisement
ਅਜੀਤ ਡੈਸਕ 28-07-2026

ਸੰਗਰੂਰ, 28 ਜੁਲਾਈ (ਧੀਰਜ ਪਸ਼ੋਰੀਆ) - ਆਮ ਆਦਮੀ ਕਲੀਨਿਕ ਸਾਂਝਾ ਫਰੰਟ ਵਲੋਂ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਵਲੋਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਸਰਕਾਰ ਵਲੋਂ ਦਿੱਤੇ ਗਏ ਭਰੋਸੇ ਨੂੰ ਧਿਆਨ ਵਿਚ ਰੱਖਦਿਆਂ ਅਤੇ ਸਰਕਾਰ ਨੂੰ ਮੰਗਾਂ ਦੇ ਹੱਲ ਲਈ ਸਮਾਂ ਦਿੰਦਿਆਂ ਫਰੰਟ ਵਲੋਂ ਚੱਲ ਰਿਹਾ ਸੰਘਰਸ਼ ਫਿਲਹਾਲ 15 ਦਿਨਾਂ ਲਈ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਦੇ ਮੁਹੱਲਾ ਕਲੀਨਕਾਂ ਵਿਚ ਡਾਕਟਰਾਂ ਸਮੇਤ ਸਾਰਾ ਸਟਾਫ ਮੁੜ ਡਿਊਟੀ ਤੇ ਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਵਲੋਂ ਮੀਟਿੰਗ ਵਿਚ ਕੀਤੇ ਗਏ ਵਾਅਦਿਆਂ ਅਤੇ ਦਿੱਤੇ ਗਏ ਭਰੋਸਿਆਂ ਅਨੁਸਾਰ 15 ਦਿਨਾਂ ਦੇ ਅੰਦਰ ਠੋਸ ਅਤੇ ਤਸੱਲੀਬਖ਼ਸ਼ ਕਾਰਵਾਈ ਨਾ ਕੀਤੀ ਗਈ, ਤਾਂ ਫ਼ਰੰਟ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਾ ਪਵੇਗਾ।ਅਜਿਹੀ ਸਥਿਤੀ ਵਿਚ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਵਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸੰਬੰਧਿਤ ਪ੍ਰਸ਼ਾਸਨ ਦੀ ਹੋਵੇਗੀ। ਫਰੰਟ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੀਟਿੰਗ ਵਿਚ ਕੀਤੇ ਗਏ ਵਾਅਦਿਆਂ ਨੂੰ ਸਿਰਫ਼ ਭਰੋਸਿਆਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਸਮੇਂ ਸਿਰ ਲਾਗੂ ਕਰਕੇ ਆਮ ਆਦਮੀ ਕਲੀਨਿਕ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ ਅਗਲੀ ਖ਼ਬਰ ਐਨਆਈਏ ਦਾ ਵੱਡਾ ਐਕਸ਼ਨ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ
Ad Position 24