29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ

ਗੁਰੂਹਰਸਹਾਏ (ਫ਼ਿਰੋਜ਼ਪੁਰ), 28 ਜੁਲਾਈ (ਕਪਿਲ ਕੰਧਾਰੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ 2 ਅਗਸਤ ਨੂੰ ਮਲੋਟ ਵਿਖੇ ਕੈਬਨਿਟ...

Ad Position 21
No active advertisement
ਅਜੀਤ ਡੈਸਕ 28-07-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 28 ਜੁਲਾਈ (ਕਪਿਲ ਕੰਧਾਰੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ 2 ਅਗਸਤ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਦੱਸਿਆ ਕਿ ਇਸ ਧਰਨੇ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੁੱਖ ਮੰਗਾਂ ਵਿਚ ਆਂਗਣਵਾੜੀ ਕੇਂਦਰਾਂ ਵਿਚੋਂ ਖੋਹੇ ਗਏ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿਚ ਭੇਜਣਾ, ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦੇ ਮੁਲਾਜ਼ਮ ਵਜੋਂ ਸਰਕਾਰੀ ਕਰਮਚਾਰੀ ਦਾ ਦਰਜਾ ਦੇਣਾ ਸ਼ਾਮਲ ਹੈ।ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰੇ। ਐਨਜੀਓਜ਼ ਅਧੀਨ ਚੱਲ ਰਹੇ ਤਿੰਨ ਬਲਾਕਾਂ ਸੰਬੰਧੀ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ। ਆਂਗਣਵਾੜੀ ਕੇਂਦਰਾਂ ਵਿਚ ਆ ਰਹੇ ਘਟੀਆ ਕਿਸਮ ਦੇ ਰਾਸ਼ਨ ਦੀ ਸਪਲਾਈ ਬੰਦ ਕਰਕੇ ਪ੍ਰਾਈਵੇਟ ਕੰਪਨੀਆਂ ਅਤੇ ਐਨਜੀਓਜ਼ ਦੀ ਥਾਂ ਆਂਗਣਵਾੜੀ ਕੇਂਦਰਾਂ ਵਿੱਚ ਸਿੱਧਾ ਰਾਸ਼ਨ ਮੁਹੱਈਆ ਕਰਵਾਇਆ ਜਾਵੇ ਅਤੇ ਕੇਂਦਰਾਂ ਵਿਚ ਹੀ ਰਾਸ਼ਨ ਪਕਾਉਣ ਦਾ ਪ੍ਰਬੰਧ ਕੀਤਾ ਜਾਵੇ।ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਰਿਟਾਇਰਮੈਂਟ ਪੈਨਸ਼ਨ ਦੇਣ, ਐਕਸ-ਗ੍ਰੇਸ਼ੀਆ ਗਰਾਂਟ ਵਰਕਰਾਂ ਲਈ 3 ਲੱਖ ਰੁਪਏ ਅਤੇ ਹੈਲਪਰਾਂ ਲਈ 2 ਲੱਖ ਰੁਪਏ ਕਰਨ, ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਗ੍ਰੈਚੂਟੀ ਦੇ ਲਾਭ ਦੇਣ ਅਤੇ ਹੈਲਪਰ ਤੋਂ ਵਰਕਰ ਦੀ ਤਰੱਕੀ ਲਈ ਵਿੱਦਿਅਕ ਯੋਗਤਾ ਮੈਟ੍ਰਿਕ ਅਤੇ ਤਜਰਬੇ ਦੀ ਮਿਆਦ ਤਿੰਨ ਸਾਲ ਕਰਨ ਦੀ ਵੀ ਮੰਗ ਕੀਤੀ ਗਈ।ਕੁਲਜੀਤ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟੈਂਕਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਵਲੋਂ ਸੰਘਰਸ਼ 15 ਦਿਨਾਂ ਲਈ ਮੁਲਤਵੀ
Ad Position 24