29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਯੂਥ ਅਕਾਲੀ ਦਲ ਦੇ ਪ੍ਰਧਾਨ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਦਾ ਲੌਂਗੋਵਾਲ ਪੁੱਜਣ 'ਤੇ ਸਨਮਾਨ

ਲੌਂਗੋਵਾਲ (ਸੰਗਰੂਰ), 28 ਜੁਲਾਈ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਪ੍ਰਧਾਨ ਬਣਨ ਉਪਰੰਤ ਪੁਸ਼ਪਿੰਦਰ ਸਿੰਘ ਲਖਮੀਰ ਵਾਲਾ ਦਾ ਪਹਿਲੀ ਵਾਰ ਲੌਂਗੋਵਾਲ ਪੁੱਜਣ 'ਤੇ ਪਾਰਟੀ ਵਰਕਰਾਂ...

Ad Position 21
No active advertisement
ਅਜੀਤ ਡੈਸਕ 28-07-2026

ਲੌਂਗੋਵਾਲ (ਸੰਗਰੂਰ), 28 ਜੁਲਾਈ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਪ੍ਰਧਾਨ ਬਣਨ ਉਪਰੰਤ ਪੁਸ਼ਪਿੰਦਰ ਸਿੰਘ ਲਖਮੀਰ ਵਾਲਾ ਦਾ ਪਹਿਲੀ ਵਾਰ ਲੌਂਗੋਵਾਲ ਪੁੱਜਣ 'ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ।ਸਮਾਗਮ ਦੌਰਾਨ ਪਾਰਟੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਦੀ ਨਿਯੁਕਤੀ ਨਾਲ ਹਲਕੇ ਵਿਚ ਯੂਥ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਨਵੀਂ ਊਰਜਾ ਨਾਲ ਕੰਮ ਕੀਤਾ ਜਾਵੇਗਾ। ਪੁਸ਼ਪਿੰਦਰ ਸਿੰਘ ਲਖਮੀਰਵਾਲਾ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਵਿਰੁੱਧ ਪੁਲਿਸ ਕਾਰਵਾਈ ਨੂੰ ਲੈ ਕੇ ਰਾਸ਼ਟਰੀ ਕਮਿਸ਼ਨ ਨੂੰ ਮਿਲੇ ਹਾਂ - ਰਾਜਾ ਵੜਿੰਗ ਅਗਲੀ ਖ਼ਬਰ ਅੰਮ੍ਰਿਤਸਰ ਦੇ ਕੁਲਚੇ ਵਾਂਗ ਵੱਡਾ ਅਤੇ ਮੱਖਣ ਵਾਂਗ ਨਰਮ ਹੁੰਦਾ ਹੈ ਪੰਜਾਬੀਆਂ ਦਾ ਦਿਲ - ਕੇਂਦਰੀ ਹਵਾਬਾਜ਼ੀ ਮੰਤਰੀ
Ad Position 24