29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮਾਵਾਂ, ਧੀਆਂ ਸਤਿਕਾਰ ਯੋਜਨਾ ਤਹਿਤ 1 ਅਗਸਤ ਨੂੰ ਜਾਰੀ ਕੀਤੀ ਜਾ ਰਹੀ ਹੈ, ਅਗਲੀ ਕਿਸ਼ਤ - ਬਲਤੇਜ ਪੰਨੂ

ਚੰਡੀਗੜ੍ਹ, 28 ਜੁਲਾਈ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕੰਮਾਂ ਦੇ ਅਧਾਰ ਦੇ ਆਧਾਰ ਤੇ ਲੋਕਾਂ ਵਿਚ ਜਾਵੇਗੀ। ਇਹ ਗੱਲ ਅੱਜ ਪੱਤਰਕਾਰਾਂ ਨਾਲ ਆਮ...

Ad Position 21
No active advertisement
ਅਜੀਤ ਡੈਸਕ 28-07-2026

ਚੰਡੀਗੜ੍ਹ, 28 ਜੁਲਾਈ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕੰਮਾਂ ਦੇ ਅਧਾਰ ਦੇ ਆਧਾਰ ਤੇ ਲੋਕਾਂ ਵਿਚ ਜਾਵੇਗੀ। ਇਹ ਗੱਲ ਅੱਜ ਪੱਤਰਕਾਰਾਂ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਲੋਂ ਸਾਂਝੀ ਕੀਤੀ ਗਈ। ਉਨਾਂ ਕਿਹਾ ਕਿ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਸੇ ਦੌਰਾਨ ਬਲਤੇਜ ਪੰਨੂ ਨੇ ਕਿਹਾ ਕਿ ਮਾਵਾਂ, ਧੀਆਂ ਸਤਿਕਾਰ ਯੋਜਨਾ ਤਹਿਤ 37 ਲੱਖ ਮਹਿਲਾਵਾਂ ਨੂੰ ਇਕ ਅਗਸਤ ਨੂੰ ਅਗਲੀ ਕਿਸ਼ਤ ਜਾਰੀ ਕੀਤੀ ਜਾ ਰਹੀ ਹੈ। ਬਲਦੇਵ ਪੰਨੂ ਨੇ ਵਿਰੋਧੀ ਪਾਰਟੀਆਂ ਤੇ ਵਰਦਿਆਂ ਕਿਹਾ ਕਿ ਉਨ੍ਹਾਂ ਕੋਲ ਕੋਈ ਯੋਜਨਾ ਨਹੀਂ।ਏਜੰਡਾ ਲੋਕਾਂ ਲਈ ਨਹੀਂ ਉਹ ਸਿਰਫ ਭਗਵੰਤ ਮਾਨ ਨੂੰ ਕਿਸੇ ਨਾ ਕਿਸੇ ਢੰਗ ਵਿਚ ਘੇਰਨ 'ਤੇ ਲੱਗਿਆ ਹੋਈਆਂ ਹਨ ਅਤੇ ਉਸ ਵਿਚ ਬਰਾਬਰ ਅਸਫਲ ਵੀ ਹੋ ਰਹੀਆਂ ਹਨ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਗਵੰਤ ਮਾਨ ਦੀ ਅਗਵਾਈ ਵਿਚ 68 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਜੋ ਕਿ ਪਿਛਲੀਆਂ ਸਰਕਾਰਾਂ ਇਸ ਦੇ ਮੁਕਾਬਲੇ ਕਿਤੇ ਨਹੀਂ ਟਿਕ ਰਹੀਆਂ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਹੋਰ ਪਾਰਟੀਆਂ ਵਲੋਂ ਸਿਰਫ ਆਪਣੇ ਚਹੇਤਿਆਂ ਨੂੰ ਹੀ ਨੌਕਰੀਆਂ ਦਿੱਤੀਆਂ ਗਈਆਂ ਜਦਕਿ ਮਾਨ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਯੋਜਨਾ ਤਹਿਤ 10 ਲੱਖ ਮੁਫਤ ਤੱਕ ਇਲਾਜ ਦੀ ਸਹੂਲਤ ਵੀ ਮਾਨ ਸਰਕਾਰ ਵਲੋਂ ਦਿੱਤੀ ਗਈ ਹੈ ਜਿਸ ਵਿਚ ਸਰਕਾਰੀ ਅਤੇ ਨਿੱਜੀ ਹਸਪਤਾਲ ਨੂੰ ਸੂਚੀਬੱਧ ਕੀਤਾ ਗਿਆ ਹੈ । ਇਸ ਮੌਕੇ 'ਤੇ ਬਲਤੇਜ ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਨਹਿਰੀ ਪਾਣੀਆਂ ਦੀ ਵੀ ਗੱਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਜੋ ਲੋਕ ਚੜ੍ਹਾਵੇ ਦੀ ਚੋਰੀ ਨੂੰ ਰੋਕਣ ਵਿਚ ਅਸਫਲ ਰਹੇ, ਉਹ ਪੇਪਰ ਲੀਕ ਨੂੰ ਕਿਵੇਂ ਰੋਕ ਸਕਦੇ ਹਨ?-ਅਖਿਲੇਸ਼ ਅਗਲੀ ਖ਼ਬਰ ਚੰਡੀਗੜ੍ਹ ਵਿਚ ਸੀ ਐਂਡ ਡੀ ਰਹਿੰਦ-ਖੂੰਹਦ ਦੀ ਕੋਈ ਅਨਿਯੰਤ੍ਰਿਤ ਡੰਪਿੰਗ ਨਹੀਂ ਹੈ - ਨਿਤਿਆਨੰਦ ਰਾਏ
Ad Position 24