29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਰਨਾਲਾ ਘਟਨਾ ਤੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ

ਫ਼ਗਵਾੜਾ, 28 ਜੁਲਾਈ (ਹਰਜੋਤ ਸਿੰਘ ਚਾਨਾ)- ਨਗਰ ਨਿਗਮ ਦੇ ਮੁਲਾਜ਼ਮਾ ਵਲੋਂ ਆਪਣੀਆਂ ਮੰਗਾਂ ਤੇ ਬਰਨਾਲਾ ਘਟਨਾ ਦੇ...

Ad Position 21
No active advertisement
ਅਜੀਤ ਡੈਸਕ 28-07-2026

ਫ਼ਗਵਾੜਾ, 28 ਜੁਲਾਈ (ਹਰਜੋਤ ਸਿੰਘ ਚਾਨਾ)- ਨਗਰ ਨਿਗਮ ਦੇ ਮੁਲਾਜ਼ਮਾ ਵਲੋਂ ਆਪਣੀਆਂ ਮੰਗਾਂ ਤੇ ਬਰਨਾਲਾ ਘਟਨਾ ਦੇ ਵਿਰੋਧ ’ਚ ਸ਼ੁਰੂ ਕੀਤਾ ਗਿਆ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਅੱਜ ਕਾਮਿਆਂ ਨੇ ਇਕੱਠੇ ਹੋ ਕੇ ਗੋਲ ਚੌਂਕ ਤੋਂ ਰੋਸ ਰੈਲੀ ਸ਼ੁਰੂ ਕੀਤੀ ਤੇ ਵੱਖ-ਵੱਖ ਬਾਜ਼ਾਰਾ ’ਚੋਂ ਗੁਜ਼ਰੀ ਤੇ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਆਗੂ ਧਰਮਵੀਰ ਸੇਠੀ ਨੇ ਦੱਸਿਆ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਜਿਨ੍ਹਾਂ ’ਚ ਸੀਵਰਮੈਂਨ, ਸਫ਼ਾਈ ਸੇਵਕ, ਫ਼ਾਇਰਮੈੱਨ, ਡਰਾਈਵਰ, ਕੰਪਿਊਟਰ ਅਪ੍ਰੇਰਟਰ, ਚੌਂਕੀਦਾਰ ਜਿਨ੍ਹਾਂ ਨੂੰ ਪੱਕੇ ਕਰਨ ਲਈ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਤੇ ਸਰਕਾਰ ਵਲੋਂ ਜੋ ਕੱਲ੍ਹ ਫ਼ੈਸਲਾ ਕੀਤਾ ਗਿਆ ਹੈ ਉਹ ਬਿਲਕੁਲ ਵੀ ਸਵੀਕਾਰ ਨਹੀਂ ਹੈ ਤੇ ਸਰਕਾਰ ਮੁਲਾਜ਼ਮਾ ਨੂੰ ਪੱਕਾ ਕਰੇ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾ ਨੂੰ ਪੱਕਾ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਵੀ ਧਰਨਾ ਚੁਕਵਾਉਣ ਲਈ ਸਾਡੇ ਨਾਲ ਧੋਖਾ ਕੀਤਾ ਗਿਆ ਸੀ ਤੇ ਉਹ ਹੁਣ ਇਨ੍ਹਾਂ ਦੇ ਕਿਸੇ ਭਰੋਸੇ ’ਚ ਨਹੀਂ ਆਉਣਗੇ। ਉਨ੍ਹਾਂ ਦੱਸਿਆ ਕਿ ਬਰਨਾਲਾ ਵਿਖੇ ਆਪਣੀਆਂ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾ ’ਤੇ ਪੁਲੀਸ ਵਲੋਂ ਲਾਠੀਆ ਵਰਾਈਆਂ ਗਈਆਂ ਜੋ ਕਿ ਬਿਲਕੁਲ ਗਲਤ ਹੈ ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਖੰਨਾ ਵਿਚ 50 ਕਰੋੜ 2 ਲੱਖ ਰੁਪਏ ਦੀ ਲਾਗਤ ਨਾਲ ਸਿੰਚਾਈ ਪ੍ਜੈਕਟਾਂ ਨੂੰ ਲੋਕ ਅਰਪਣ ਕੀਤੇ ਅਗਲੀ ਖ਼ਬਰ ਜਾਅਲੀ ਬਿੱਲਾਂ ਰਾਹੀਂ ਕਰੋੜਾਂ ਰੁਪਏ ਜਾਰੀ ਕਰਵਾਉਣ ਦੇ ਮਾਮਲੇ 'ਚ ਸਾਬਕਾ ਐਕਸੀਅਨ ਜੋਗਿੰਦਰ ਸਿੰਘ ਨੂੰ 5 ਸਾਲ ਦੀ ਸਖ਼ਤ ਕ...
Ad Position 24