29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ...

Ad Position 21
No active advertisement
ਅਜੀਤ ਡੈਸਕ 28-07-2026

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿਚ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਬੋਰਡ ਦੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਹਲਕਾ ਪਟਿਆਲਾ ਦਿਹਾਤੀ ਤੋਂ ਪ੍ਰੋ ਮਹਿੰਦਰਪਾਲ ਸਿੰਘ, ਰੋਪੜ ਤੋਂ ਕੁਲਦੀਪ ਸਿੰਘ ਭਾਗੋਵਾਲ, ਖਰੜ ਤੋਂ ਕੁਸ਼ਲ ਪਾਲ ਸਿੰਘ ਮਾਨ, ਗੜ੍ਹਸ਼ੰਕਰ ਤੋਂ ਗੁਰਨਾਮ ਸਿੰਘ ਸਿੰਗੜੀਵਾਲ, ਸੰਗਰੂਰ ਤੋਂ ਗੁਰਨੈਬ ਸਿੰਘ ਰਾਮਪੁਰਾ, ਮਹਿਲ ਕਲਾਂ ਤੋਂ ਗੁਰਜੰਟ ਸਿੰਘ ਕੱਟੂ, ਨਿਹਾਲ ਸਿੰਘ ਵਾਲਾ ਤੋਂ ਬਲਦੇਵ ਸਿੰਘ ਗਗੜਾ, ਭਦੌੜ ਤੋਂ ਡਾ. ਹਰਜਿੰਦਰ ਸਿੰਘ ਜੱਖੂ, ਮੌੜ ਤੋਂ ਪਰਮਿੰਦਰ ਸਿੰਘ ਬਾਲਿਆਂਵਾਲੀ, ਧਰਮਕੋਟ ਤੋਂ ਬਲਰਾਜ ਸਿੰਘ ਖ਼ਾਲਸਾ, ਖੇਮਕਰਨ ਤੋਂ ਹਰਪਾਲ ਸਿੰਘ ਬਲੇਰ, ਅਟਾਰੀ ਤੋਂ ਸ਼ਮਸ਼ੇਰ ਸਿੰਘ ਬਰਾੜ, ਜੰਡਿਆਲਾ ਗੁਰੂ ਤੋਂ ਬਲਜੀਤ ਸਿੰਘ ਬੁੱਟਰ, ਬਟਾਲਾ ਤੋਂ ਗੁਰਬਚਨ ਸਿੰਘ ਪਵਾਰ, ਫਤਹਿਗੜ੍ਹ ਚੂੜੀਆਂ ਤੋਂ ਗੁਰਵਿੰਦਰ ਸਿੰਘ ਜੌਲੀ, ਸਮਰਾਲਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾਂ, ਫ਼ਿਰੋਜ਼ਪੁਰ ਸ਼ਹਿਰੀ ਤੋਂ ਤੇਜਿੰਦਰ ਸਿੰਘ ਦਿਓਲ, ਅਬੋਹਰ ਤੋਂ ਇੰਦਰਜੀਤ ਬੁਲੰਦੀ, ਮੁਕਤਸਰ ਤੋਂ ਬੀਬੀ ਮਨਦੀਪ ਕੌਰ ਸੰਧੂ ਨੂੰ ਪਾਰਟੀ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀਆਂ ਔਰਤਾਂ ਲਈ ਵੱਡਾ ਤੋਹਫ਼ਾ, ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ ਅਗਲੀ ਖ਼ਬਰ ਸਿੱਕਿਮ ਦੀ ਤੀਸਤਾ ਸਟੇਜ-6 ਪ੍ਰੋਜੈਕਟ ਹਾਦਸੇ 'ਚ ਪਠਾਨਕੋਟ ਦੇ ਇੰਜੀਨੀਅਰ ਯਸ਼ਪਾਲ ਦੀ ਮੌਤ
Ad Position 24