28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮਹਿਬੂਬਾ ਮੁਫ਼ਤੀ ਨੇ ਜੰਤਰ-ਮੰਤਰ ਵਾਲੀ ਟਿੱਪਣੀ ਲਈ ਮੰਗੀ ਮੁਆਫ਼ੀ

ਸ੍ਰੀਨਗਰ, 28 ਜੁਲਾਈ (ਏਜੰਸੀ)-ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਆਪਣੇ ਵਿਵਾਦਿਤ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਸ਼ਮੀਰ ’ਚ ਅੱਤਵਾਦ ਦਾ ਜ਼ਿਕਰ ਕਰਦਿਆ ‘ਬਹਾਨਾ’ ਸ਼ਬਦ ਦੀ ਵਰਤੋਂ ਉਨ੍ਹਾਂ ਕੋਲੋਂ ਅਣਜਾਨੇ ’ਚ ਹੋ ਗਈ ਸੀ।ਜੰਤਰ-ਮੰਤਰ ਵਿਖੇ ਹਾਲ ਹੀ ’ਚ ਹੋਏ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਮਹਿਬੂਬਾ ਨੇ ਕਸ਼ਮੀਰ ’ਚ ...

Ad Position 21
No active advertisement
ਅਜੀਤ ਡੈਸਕ 28-07-2026

ਸ੍ਰੀਨਗਰ, 28 ਜੁਲਾਈ (ਏਜੰਸੀ)-ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਆਪਣੇ ਵਿਵਾਦਿਤ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਸ਼ਮੀਰ ’ਚ ਅੱਤਵਾਦ ਦਾ ਜ਼ਿਕਰ ਕਰਦਿਆ ‘ਬਹਾਨਾ’ ਸ਼ਬਦ ਦੀ ਵਰਤੋਂ ਉਨ੍ਹਾਂ ਕੋਲੋਂ ਅਣਜਾਨੇ ’ਚ ਹੋ ਗਈ ਸੀ।ਜੰਤਰ-ਮੰਤਰ ਵਿਖੇ ਹਾਲ ਹੀ ’ਚ ਹੋਏ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਮਹਿਬੂਬਾ ਨੇ ਕਸ਼ਮੀਰ ’ਚ ਅੱਤਵਾਦ ਦਾ ਹਵਾਲਾ ਦਿੰਦਿਆ ਉਥੇ ਸੁਰੱਖਿਆ ਬਲਾਂ ਵਲੋਂ ਬਲ ਦੀ ਵਰਤੋਂ ਨੂੰ ਸਹੀ ਠਹਿਰਾਉਣ ਬਾਰੇ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ’ਚ ਸਿਆਸੀ ਹੰਗਾਮਾ ਮਚ ਗਿਆ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਕਈ ਹੋਰ ਪਾਰਟੀਆਂ ਨੇ ਉਨ੍ਹਾਂ ’ਤੇ ਸੁਰੱਖਿਆ ਬਲਾਂ ਦੀਆਂ ਵਧੀਕੀਆਂ ਨੂੰ ਜਾਇਜ਼ ਠਹਿਰਾਉਣ ਦਾ ਦੋਸ਼ ਲਗਾਇਆ ਅਤੇ ਬਿਨ੍ਹਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਪਾਰਟੀ ਦੇ ਸਥਾਪਨਾ ਦਿਵਸ ਦੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਬੂਬਾ ਨੇ ਕਿਹਾ ਕਿ ਉਹ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਬਾਹਰ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਵਲੋਂ ਬੁਲਾਏ ਜਾਣ ’ਤੇ ਜੰਤਰ-ਮੰਤਰ ਗਈ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਸਟਲਾਂ ’ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ ਅਗਲੀ ਖ਼ਬਰ ਜਾਪਾਨ ’ਚ 7.1 ਤੀਬਰਤਾ ਦਾ ਭੂਚਾਲ, ਬਚਾਅ ਕਾਰਜ ਜਾਰੀ
Ad Position 24