28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਅੱਠਵਾਂ ਦਿਨ

ਨਵੀਂ ਦਿੱਲੀ, 29 ਜੁਲਾਈ- ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਠਵਾਂ ਦਿਨ ਹੈ। ਮੰਗਲਵਾਰ ਨੂੰ ਲੋਕ ਸਭਾ ਨੇ ਪੇਪਰ ਲੀਕ ਨਾਲ ਸੰਬੰਧਿਤ 'ਜਨਤਕ ਪ੍ਰੀਖਿਆ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ)....

Ad Position 21
No active advertisement
ਅਜੀਤ ਡੈਸਕ 29-07-2026

ਨਵੀਂ ਦਿੱਲੀ, 29 ਜੁਲਾਈ- ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਠਵਾਂ ਦਿਨ ਹੈ। ਮੰਗਲਵਾਰ ਨੂੰ ਲੋਕ ਸਭਾ ਨੇ ਪੇਪਰ ਲੀਕ ਨਾਲ ਸੰਬੰਧਿਤ 'ਜਨਤਕ ਪ੍ਰੀਖਿਆ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026' 'ਤੇ ਦੁਪਹਿਰ 2 ਵਜੇ ਤੋਂ ਰਾਤ 11 ਵਜੇ ਤੱਕ ਨੌਂ ਘੰਟਿਆਂ ਲਈ ਚਰਚਾ ਕੀਤੀ ਗਈ।

ਲੋਕ ਸਭਾ ਦੀ ਕਾਰਵਾਈ ਰਾਤ 11 ਵਜੇ ਮੁਲਤਵੀ ਕਰ ਦਿੱਤੀ। ਅੱਜ ਲੋਕ ਸਭਾ ਵਿਚ ਇਸ ਬਿੱਲ 'ਤੇ ਵੋਟਿੰਗ ਹੋਵੇਗੀ, ਅਤੇ ਰਾਜ ਸਭਾ ਵਿਚ ਇਸ ਬਿੱਲ ਨੂੰ ਪੇਸ਼ ਕੀਤਾ ਜਾਵੇਗਾ ਅਤੇ ਇਸ 'ਤੇ ਚਰਚਾ ਕੀਤੀ ਜਾਵੇਗੀ। ਇਹ ਬਿੱਲ 2024 ਵਿਚ ਬਣਾਏ ਗਏ ਕਾਨੂੰਨ ਵਿਚ ਸੋਧਾਂ ਦਾ ਪ੍ਰਸਤਾਵ ਰੱਖਦਾ ਹੈ। ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਪੇਪਰ ਲੀਕ ਨੂੰ ਰੋਕਣ ਵਿਚ ਮਦਦ ਮਿਲੇਗੀ।

ਮੰਗਲਵਾਰ ਨੂੰ ਲੋਕ ਸਭਾ ਵਿਚ ਪ੍ਰਹਿਲਾਦ ਜੋਸ਼ੀ ਦੀ ਸਿੱਖਿਆ ਮੰਤਰੀ ਵਜੋਂ ਨਿਯੁਕਤੀ ਨੂੰ ਲੈ ਕੇ ਹੰਗਾਮਾ ਹੋਇਆ। ਸੰਸਦ ਦੇ ਬਾਹਰ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੇ ਇਕ ਜਬਰ ਜਨਾਹ ਦੇ ਦੋਸ਼ੀ ਨੂੰ ਸਿੱਖਿਆ ਮੰਤਰੀ ਨਿਯੁਕਤ ਕੀਤਾ ਹੈ। ਪ੍ਰਿਯੰਕਾ ਗਾਂਧੀ ਨੇ ਵੀ ਲੋਕ ਸਭਾ ਵਿਚ ਇਹੀ ਗੱਲ ਕਹੀ, ਹਾਲਾਂਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਸਦਨ ਦੀ ਕਾਰਵਾਈ ਵਿਚੋਂ ਕੱਢ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਯੂ.ਪੀ. : ਟਰੱਕ ਦੀ ਚਪੇਟ ’ਚ ਆਈ ਪਿਕਅੱਪ, ਤਿੰਨ ਦੀ ਮੌਤ ਅਗਲੀ ਖ਼ਬਰ ਆਓ ਪੰਜਾਬ ਨੂੰ ਹੋਰ ਰੰਗਲਾ ਤੇ ਖ਼ੁਸ਼ਹਾਲ ਬਣਾਉਣ ਦਾ ਲਈਏ ਸੰਕਲਪ- ਮੁੱਖ ਮੰਤਰੀ ਮਾਨ
Ad Position 24