28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਲੋਕ ਸਭਾ ’ਚ ਅੱਜ ਪੇਪਰ ਲੀਕ ਸੋਧ ਬਿੱਲ ’ਤੇ ਬੋਲ ਸਕਦੇ ਨੇ ਰਾਹੁਲ ਗਾਂਧੀ

ਨਵੀਂ ਦਿੱਲੀ, 29 ਜੁਲਾਈ- ਲੋਕ ਸਭਾ ਅੱਜ ਲਗਾਤਾਰ ਦੂਜੇ ਦਿਨ ਪੇਪਰ ਲੀਕ ਨਾਲ ਸੰਬੰਧਿਤ 'ਜਨਤਕ ਪ੍ਰੀਖਿਆ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026' 'ਤੇ ਚਰਚਾ....

Ad Position 21
No active advertisement
ਅਜੀਤ ਡੈਸਕ 29-07-2026

ਨਵੀਂ ਦਿੱਲੀ, 29 ਜੁਲਾਈ- ਲੋਕ ਸਭਾ ਅੱਜ ਲਗਾਤਾਰ ਦੂਜੇ ਦਿਨ ਪੇਪਰ ਲੀਕ ਨਾਲ ਸੰਬੰਧਿਤ 'ਜਨਤਕ ਪ੍ਰੀਖਿਆ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026' 'ਤੇ ਚਰਚਾ ਕਰੇਗੀ। ਕੇਂਦਰੀ ਮੰਤਰੀ ਜਤਿੰਦਰ ਸਿੰਘ ਬਿੱਲ ਦੇ ਵਿਚਾਰ ਅਤੇ ਪਾਸ ਹੋਣ ਲਈ ਪ੍ਰਸਤਾਵ ਪੇਸ਼ ਕਰਨਗੇ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਦੁਪਹਿਰ 12:30 ਵਜੇ ਬਿੱਲ 'ਤੇ ਬੋਲਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਵਿਚ ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਬਿੱਲ, 2026 ਪੇਸ਼ ਕਰਨਗੇ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ ਵਧਾਉਣ ਨਾਲ ਸੰਬੰਧਿਤ ਇਕ ਸੋਧ ਬਿੱਲ ਪੇਸ਼ ਕਰਨਗੇ। ਵੱਖ-ਵੱਖ ਮੰਤਰਾਲਿਆਂ ਨਾਲ ਸੰਬੰਧਿਤ ਦਸਤਾਵੇਜ਼ ਵੀ ਸਦਨ ਵਿਚ ਪੇਸ਼ ਕੀਤੇ ਜਾਣਗੇ।

ਪੇਪਰ ਲੀਕ ਨਾਲ ਸੰਬੰਧਿਤ ਬਿੱਲ 'ਤੇ ਅੱਜ ਲੋਕ ਸਭਾ ਵਿਚ ਵੋਟਿੰਗ ਹੋ ਸਕਦੀ ਹੈ। ਇਹ ਬਿੱਲ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪ੍ਰਧਾਨ ਖੜਗੇ ਦੇ ਦਫ਼ਤਰ ’ਚ ਇੰਡੀਆ ਬਲਾਕ ਦੀ ਮੀਟਿੰਗ ਸ਼ੁਰੂ ਅਗਲੀ ਖ਼ਬਰ ਸ਼ਾਰਟ ਸਰਕਟ ਕਾਰਨ ਅੱਠ ਪਸ਼ੂਆਂ ਦੀ ਮੌਤ
Ad Position 24