28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਸਰਕਾਰ ਦੀ ਤਰਫੋਂ ਪੱਖ ਰੱਖਣ ਲਈ ਸ੍ਰੀ ਅਕਾਲ ਤਖਤ ਸਕੱਤਰੇਤ ਪੁੱਜੇ 'ਆਪ' ਵਿਧਾਇਕ ਡਾ. ਨਿੱਝਰ

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ) - ਬੇਅਦਬੀ ਸੋਧ ਐਕਟ ਦੀਆਂ ਇਤਰਾਜ਼ਯੋਗ ਮੱਦਾਂ ਅਤੇ ਸ਼ਬਦਾਵਲੀ ਸੰਬੰਧੀ ਸੋਧ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ...

Ad Position 21
No active advertisement
ਅਜੀਤ ਡੈਸਕ 29-07-2026

 ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ) - ਬੇਅਦਬੀ ਸੋਧ ਐਕਟ ਦੀਆਂ ਇਤਰਾਜ਼ਯੋਗ ਮੱਦਾਂ ਅਤੇ ਸ਼ਬਦਾਵਲੀ ਸੰਬੰਧੀ ਸੋਧ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਨੂੰ ਇਕ ਮਹੀਨੇ ਦੇ ਦਿੱਤੇ ਅਲਟੀਮੇਟਮ ਦੇ ਅੱਜ ਆਖਰੀ ਦਿਨ, ਪੰਜਾਬ ਸਰਕਾਰ ਦੇ ਨੁਮਾਇੰਦੇ ਤੇ ਆਪ ਵਿਧਾਇਕ ਅਤੇ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਪੰਜਾਬ ਸਰਕਾਰ ਦੀ ਤਰਫੋਂ ਪੱਖ ਰੱਖਣ ਅਤੇ ਇਕ ਖਰੜਾ ਲੈ ਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੀ ਸਨ। ਡਾ. ਨਿੱਝਰ ਅਤੇ ਡਿਪਟੀ ਕਮਿਸ਼ਨਰ ਵਲੋਂ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਅਧਿਕਾਰਤ ਰੂਪ ਵਿਚ ਉਕਤ ਦਸਤਾਵੇਜ ਸੌਂਪੇ ਗਏ। ਇਸ ਮੌਕੇ ਅਕਾਲ ਤਖ਼ਤ ਸਕਤਰੇਤ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੀ ਬੱਸ ਹਾਦਸਾਗ੍ਰਸਤ, ਕਈ ਯਾਤਰੀ ਜ਼ਖ਼ਮੀ ਅਗਲੀ ਖ਼ਬਰ ਉਮੀਦ ਕਰਦੇ ਹਾਂ ਕਿ ਰਾਹੁਲ ਗਾਂਧੀ ਅੱਜ ਬਿੱਲ 'ਤੇ ਬੋਲਣਗੇ - ਕਿਰਨ ਰਿਜਿਜੂ
Ad Position 24