28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਵਿਚ ਕਥਿਤ ਪੇਪਰ ਲੀਕ ਦੇ ਖ਼ਿਲਾਫ਼ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰ ਰਾਜਾ ਵੜਿੰਗ, ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਹੋਰਾਂ ਨੇ ਪੰਜਾਬ ਵਿਚ ਕਥਿਤ ਪੇਪਰ ਲੀਕ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ, ਰਾਜ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ...

Ad Position 21
No active advertisement
ਅਜੀਤ ਡੈਸਕ 29-07-2026

ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰ ਰਾਜਾ ਵੜਿੰਗ, ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਹੋਰਾਂ ਨੇ ਪੰਜਾਬ ਵਿਚ ਕਥਿਤ ਪੇਪਰ ਲੀਕ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ, ਰਾਜ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਗੁਰਜੀਤ ਸਿੰਘ ਔਜਲਾਨੇ ਕਿਹਾ, "ਅਸੀਂ ਲਗਾਤਾਰ ਪੰਜਾਬ ਦੇ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਾਂ। ਸਾਨੂੰ ਕੇਂਦਰੀ ਮੰਤਰੀ ਦਾ ਅਸਤੀਫ਼ਾ ਮਿਲ ਗਿਆ ਹੈ, ਪਰ ਹੁਣ ਸਾਨੂੰ ਪੰਜਾਬ ਦੇ ਮੰਤਰੀ ਦਾ ਅਸਤੀਫ਼ਾ ਲੈਣ ਦੀ ਲੋੜ ਹੈ। ਸਿੱਖਿਆ ਮੰਤਰੀ ਦਾ ਕੰਮ ਚੰਗੀ ਸਿੱਖਿਆ ਪ੍ਰਦਾਨ ਕਰਨਾ ਹੈ। ਪੰਜਾਬ ਵਿਚ ਲੀਕ ਹੋਏ ਪੇਪਰ ਬਾਹਰ ਬਹੁਤ ਮਹਿੰਗੇ ਭਾਅ 'ਤੇ ਵੇਚੇ ਜਾ ਰਹੇ ਸਨ। ਪੰਜਾਬ ਵਿਚ 6 ਤੋਂ ਵੱਧ ਪੇਪਰ ਲੀਕ ਹੋ ਚੁੱਕੇ ਹਨ। ਪੰਜਾਬ ਸਰਕਾਰ ਦੇ ਲੋਕ ਭਾਜਪਾ ਤੋਂ ਅਸਤੀਫ਼ਾ ਮੰਗ ਰਹੇ ਹਨ, ਅਤੇ ਭਾਜਪਾ ਦੇ ਲੋਕ ਪੰਜਾਬ ਸਰਕਾਰ ਤੋਂ ਅਸਤੀਫ਼ਾ ਮੰਗ ਰਹੇ ਹਨ। ਇਹ ਦੋਵੇਂ ਇਕੋ ਸਿੱਕੇ ਦੇ ਦੋ ਪਹਿਲੂ ਹਨ..."।

Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਮੁੱਦੇ 'ਤੇ ਲੋਕ ਸਭਾ ਵਿਚ ਬੋਲ ਰਹੇ ਨੇ ਰਾਹੁਲ ਗਾਂਧੀ ਅਗਲੀ ਖ਼ਬਰ ਐਸਆਈਟੀਠ ਦਾ ਗਠਨ ਲੋਕਾਂ ਦਾ ਧਿਆਨ ਭਟਕਾਉਣ ਲਈ - ਚੜ੍ਹਾਵਾ ਚੋਰੀ ਹੋਣ ਦੇ ਮੁੱਦੇ 'ਤੇ ਡਿੰਪਲ ਯਾਦਵ
Ad Position 24