28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੁਲਿਸ ਨੇ 4 ਘੰਟਿਆਂ ਵਿਚ ਹੀ 2 ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਕੀਤਾ ਬਰਾਮਦ

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ...

Ad Position 21
No active advertisement
ਅਜੀਤ ਡੈਸਕ 29-07-2026

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਮਿਤੀ 28 ਜੁਲਾਈ ਨੂੰ ਡਾਇਲ 112 'ਤੇ ਇਕ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕਾਨਿਆਂਵਾਲੀ ਦੀਆਂ ਦੋ ਨਾਬਾਲਗ ਲੜਕੀਆਂ ਨੂੰ ਕਾਰ ਵਿਚ ਲਿਜਾਣ ਸੰਬੰਧੀ ਘਟਨਾ ਵਾਪਰੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ) ਅਤੇ ਬਚਨ ਸਿੰਘ ਡੀ.ਐਸ.ਪੀ.(ਸਬ-ਡਵੀਜ਼ਨ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ, ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਦੀਆਂ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਤੁਰੰਤ ਤਫਤੀਸ਼ ਸ਼ੁਰੂ ਕੀਤੀ ਗਈ। ਇਸ ਸੰਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਮਨਮੀਤ ਸਿੰਘ ਢਿੱਲੋਂ ਐਸ.ਪੀ.(ਡੀ) ਨੇ ਦੱਸਿਆ ਕਿ ਤਫਤੀਸ਼ ਦੌਰਾਨ ਪੁਲਿਸ ਟੀਮਾਂ ਨੇ ਤੇਜ਼ੀ ਅਤੇ ਸੁਚੱਜੀ ਕਾਰਵਾਈ ਕਰਦਿਆਂ ਸਿਰਫ਼ 4 ਘੰਟਿਆਂ ਦੇ ਅੰਦਰ ਦੋਵੇਂ ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਉਪਰੰਤ ਉਨ੍ਹਾਂ ਨੂੰ ਲੋੜੀਂਦੀ ਕਾਨੂੰਨੀ ਕਾਰਵਾਈ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਖੀ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖਿਆ ਗਿਆ। ਇਸ ਮਾਮਲੇ ਵਿਚ ਪੁਲਿਸ ਵਲੋਂ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਇਕ ਬਾਲਗ ਅਤੇ ਦੋ ਨਾਬਾਲਗ ਸ਼ਾਮਿਲ ਹਨ। ਕਾਨੂੰਨੀ ਪ੍ਰਕਿਰਿਆ ਅਨੁਸਾਰ ਬਾਲਗ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਦਕਿ ਨਾਬਾਲਗ ਦੋਸ਼ੀਆਂ ਸੰਬੰਧੀ ਕਾਰਵਾਈ ਕਿਸ਼ੋਰ ਨਿਆਂ ਐਕਟ ਦੇ ਪ੍ਰਾਵਧਾਨਾਂ ਅਨੁਸਾਰ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਪਿੰਡ ਘੋਨੇਵਾਲਾ ਅਤੇ ਮੱਤੇਨੰਗਲ ਪੰਚਾਇਤਾਂ ਦੀ ਮੁੜ ਗਿਣਤੀ ਮੁਲਤਵੀ ਅਗਲੀ ਖ਼ਬਰ ਬਹੁਤ ਹੀ ਬੁਰਾ ਅਤੇ ਬੇਰਹਿਮ ਹੈ ਸਾਡਾ ਸਿਸਟਮ, ਹਰ ਚੀਜ਼ ਦਾ ਕੀਤਾ ਜਾ ਰਿਹਾ ਹੈ ਨਿੱਜੀਕਰਨ - ਰਾਹੁਲ ਗਾਂਧੀ
Ad Position 24