28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

30 ਜੁਲਾਈ ਨੂੰ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ- ਬੰਟੂ ਸਬਰਵਾਲ

ਜਲੰਧਰ, 29 ਜੁਲਾਈ (ਦਵਿੰਦਰ)- ਜਲੰਧਰ ਵਿਚ ਅੱਜ ਬੰਦ ਨਹੀਂ ਕਰਾਂਗੇ...

Ad Position 21
No active advertisement
ਅਜੀਤ ਡੈਸਕ 29-07-2026

ਜਲੰਧਰ, 29 ਜੁਲਾਈ (ਦਵਿੰਦਰ)- ਜਲੰਧਰ ਵਿਚ ਅੱਜ ਬੰਦ ਨਹੀਂ ਕਰਾਂਗੇ। ਬੰਟੂ ਸਬਰਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਰ 30 ਜੁਲਾਈ ਨੂੰ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਜਲੰਧਰ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਸਬੰਧਤ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਥੇਬੰਦੀਆਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 30 ਜੁਲਾਈ ਨੂੰ ਪੰਜਾਬ ਬੰਦ ਦੇ ਸੱਦੇ ਤਹਿਤ ਜਲੰਧਰ ਵਿਚ ਕੋਈ ਵੱਖਰਾ ਬੰਦ ਨਹੀਂ ਹੋਵੇਗਾ ਸਗੋਂ ਸ਼ਹਿਰ ਵਿਚ ਇਕ ਹੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 30 ਜੁਲਾਈ ਨੂੰ ਗੁਰੂ ਹਰਸਹਾਏ ਸ਼ਹਿਰ ਬੰਦ ਕਰਵਾਉਣ ਸਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸਵਰਨ ਸਿੰਘ ਪੂਹਲੀ ਬਣੇ ਜਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ
Ad Position 24