28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕੈਨੇਡਾ 'ਚ ਫ਼ਿਰੋਜ਼ਪੁਰ ਦੇ 22 ਸਾਲਾਂ ਨੌਜਵਾਨ ਜੋਬਨਪ੍ਰੀਤ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮੌਤ

ਫ਼ਿਰੋਜ਼ਪੁਰ, 29 ਜੁਲਾਈ (ਗੁਰਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾ ਦੇ 22 ਸਾਲਾਂ...

Ad Position 21
No active advertisement
ਅਜੀਤ ਡੈਸਕ 29-07-2026

ਫ਼ਿਰੋਜ਼ਪੁਰ, 29 ਜੁਲਾਈ (ਗੁਰਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾ ਦੇ 22 ਸਾਲਾਂ ਨੌਜਵਾਨ ਜੋਬਨਪ੍ਰੀਤ ਸਿੰਘ ਪੁੱਤਰ ਬਲਰਾਜ ਸਿੰਘ ਭੁੱਲਰ ਦੀ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਭੇਦਭਰੀ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜੋਬਨਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਸਾਲ ਪਹਿਲਾਂ ਵੱਡੇ ਸੁਪਨੇ ਲੈ ਕੇ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ।

ਨੌਜਵਾਨ ਦੀ ਅਚਾਨਕ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਮਾਪਿਆਂ ਸਮੇਤ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਬਰੈਂਪਟਨ ਪੁਲਿਸ ਵਲੋਂ ਫੋਨ ਰਾਹੀਂ ਪਰਿਵਾਰ ਨੂੰ ਉਸ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ। ਪਰਿਵਾਰ ਨੇ ਜੋਬਨਪ੍ਰੀਤ ਦੀ ਮ੍ਰਿਤਕ ਦੇਹ ਅੰਤਿਮ ਰਸਮਾਂ ਲਈ ਵਾਪਸ ਮੰਗਵਾਉਣ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪ੍ਰਦਰਸ਼ਨ, ਪੁਲਿਸ ਨੇ ਚਲਾਈ ਵਾਟਰ ਕੈਨਨ ਅਗਲੀ ਖ਼ਬਰ 30 ਜੁਲਾਈ ਨੂੰ ਗੁਰੂ ਹਰਸਹਾਏ ਸ਼ਹਿਰ ਬੰਦ ਕਰਵਾਉਣ ਸਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ
Ad Position 24