28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ 10 ਅਗਸਤ ਤੱਕ ਪਾਸਪੋਰਟ ਮੰਗੇ

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

Ad Position 21
No active advertisement
ਅਜੀਤ ਡੈਸਕ 29-07-2026

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਵਿਚ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਜਾਣਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾਲੂਆਂ ਨੂੰ 10 ਅਗਸਤ ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਿਸ਼ ਅਤੇ ਆਧਾਰ ਕਾਰਡ ਜਾਂ ਵੋਟਰ ਕਾਰਡ ਆਦਿ ਪਛਾਣ ਪੱਤਰ ਸਹਿਤ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਬਰਾਂਚ ਵਿਖੇ ਜਮਾ ਕਰਾਉਣ ਲਈ ਕਿਹਾ ਗਿਆ ਹੈ।

ਇਹ ਵੀ ਕਿਹਾ ਗਿਆ ਹੈ ਕਿ ਜੱਥੇ ਨਾਲ ਪਾਕਿਸਤਾਨ ਜਾਣ ਵਾਲੀ ਇਕੱਲੀ ਸ਼ਰਧਾਲੂ ਬੀਬੀ ਲਈ ਇਨਾਂ ਦਸਤਾਵੇਜਾਂ ਦੇ ਨਾਲ ਸਵੈ ਘੋਸ਼ਣਾ ਫਾਰਮ ਜਮਾਂ ਕਰਾਉਣਾ ਵੀ ਲਾਜ਼ਮੀ ਹੈ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਹੋਏ ਪੇਪਰ ਲੀਕ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪ੍ਰਦਰਸ਼ਨ, ਪੁਲਿਸ ਨੇ ਚਲਾਈ ਵਾਟਰ ਕੈਨਨ
Ad Position 24