28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਿੰਡ ਢੰਡਿਆਲ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ

ਦਿੜ੍ਹਬਾ ਮੰਡੀ (ਸੰਗਰੂਰ), 29 ਜੁਲਾਈ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਮਹਾਰਾਜ...

Ad Position 21
No active advertisement
ਅਜੀਤ ਡੈਸਕ 29-07-2026

ਦਿੜ੍ਹਬਾ ਮੰਡੀ (ਸੰਗਰੂਰ), 29 ਜੁਲਾਈ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਦਿੜ੍ਹਬਾ ਬਲਾਕ ਦੇ ਪਿੰਡ ਢੰਡਿਆਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ।

ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਹਾਜ਼ਰ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਮਹਾਨ ਸੰਤਾਂ ਅਤੇ ਗੁਰੂਆਂ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸਵਰਨ ਸਿੰਘ ਪੂਹਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ, ਬੀਬੀ ਜਸਕਰਨ ਕੌਰ ਬੱਲੂਆਣਾ ਉਪ-ਚੇਅਰਪਰਸਨ ਨਿਯੁਕਤ ਅਗਲੀ ਖ਼ਬਰ ਛੱਤਬੀੜ ਚਿੜੀਆ ਘਰ 'ਚ ਵਿਸ਼ਵ ਟਾਈਗਰ ਦਿਵਸ ਮਨਾਇਆ
Ad Position 24