28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਵਰਨ ਸਿੰਘ ਪੂਹਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ, ਬੀਬੀ ਜਸਕਰਨ ਕੌਰ ਬੱਲੂਆਣਾ ਉਪ-ਚੇਅਰਪਰਸਨ ਨਿਯੁਕਤ

ਬਠਿੰਡਾ, 29 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਮੈਨੀ 'ਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਕਬਜ਼ਾ...

Ad Position 21
No active advertisement
ਅਜੀਤ ਡੈਸਕ 29-07-2026

ਬਠਿੰਡਾ, 29 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਮੈਨੀ 'ਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਕਬਜ਼ਾ ਕਰ ਲਿਆ ਹੈ। ਹਾਈਕੋਰਟ ਵਲੋਂ ਨਿਯੁਕਤ ਅਬਜ਼ਰਵਰਾ ਦੀ ਨਿਗਰਾਨੀ ਵਿਚ ਹੋਈ ਚੋਣ ਦੌਰਾਨ ਸਵਰਨ ਸਿੰਘ ਪੂਹਲੀ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਅਤੇ ਬੀਬੀ ਜਸਕਰਨ ਕੌਰ ਬੱਲੂਆਣਾ ਧਰਮਪਤਨੀ ਮਰਹੂਮ ਜਗਸੀਰ ਸਿੰਘ ਬੱਲੂਆਣਾ ਨੂੰ ਉਪ-ਚੇਅਰਪਰਸਨ ਚੁਣਿਆ ਗਿਆ। ਚੋਣ ਨਤੀਜੇ ਐਲਾਨੇ ਜਾਣ ਮਗਰੋਂ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਬਲਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਜਗਸੀਰ ਸਿੰਘ ਜੱਗਾ ਕਲਿਆਣ, ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ, ਹਲਕਾ ਭੁੱਚੋ ਦੇ ਇੰਚਾਰਜ ਡਾ.ਦਲਜੀਤ ਸਿੰਘ ਗੁਰੁ, ਹਲਕਾ ਬਠਿੰਡਾ ਸ਼ਹਿਰੀ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਓਐਸਡੀ ਗੁਰਚਰਨ ਸਿੰਘ, ਹਰਿੰਦਰ ਹਿੰਦਾ ਮਹਿਰਾਜ ਸਮੇਤ ਹੋਰ ਅਕਾਲੀ ਆਗੂਆਂ ਨੇ ਨਵ-ਨਿਯੁਕਤ ਚੇਅਰਮੈਨ ਅਤੇ ਉਪ-ਚੇਅਰਪਰਸਨ ਨੂੰ ਮੁਬਾਰਕਬਾਦ ਦਿੱਤੀ।

ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਕਮਾਨ ਸਮਰਪਿਤ ਅਤੇ ਤਜਰਬੇਕਾਰ ਨੁਮਾਇੰਦਿਆਂ ਦੇ ਹੱਥਾਂ ਵਿਚ ਆਉਣ ਨਾਲ ਪੇਂਡੂ ਵਿਕਾਸ ਦੇ ਕੰਮਾਂ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਟੀਮ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ, ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰੇਗੀ।

ਨਵ-ਨਿਯੁਕਤ ਚੇਅਰਮੈਨ ਸਵਰਨ ਸਿੰਘ ਪੂਹਲੀ ਅਤੇ ਉਪ-ਚੇਅਰਪਰਸਨ ਬੀਬੀ ਜਸਕਰਨ ਕੌਰ ਬੱਲੂਆਣਾ ਨੇ ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹੇ ਦੇ ਹਰ ਪਿੰਡ ਦੇ ਵਿਕਾਸ, ਲੋਕ ਭਲਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੇਂਡੂ ਪੰਜਾਬ ਦੇ ਹਿੱਤਾਂ ਲਈ ਵਚਨਬੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਵਿਕਾਸ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ ਅਗਲੀ ਖ਼ਬਰ ਪਿੰਡ ਢੰਡਿਆਲ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ
Ad Position 24