28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਫਾਜ਼ਿਲਕਾ ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਥਿਤ ਨੈੱਟਵਰਕ ਦਾ ਪਰਦਾਫਾਸ਼, 23 ਸਾਲਾਂ ਨੌਜਵਾਨ ਗ੍ਰਿਫ਼ਤਾਰ

ਫਾਜ਼ਿਲਕਾ, 29 ਜੁਲਾਈ (ਪ੍ਰਦੀਪ ਕੁਮਾਰ)- ਫਾਜ਼ਿਲਕਾ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇਕ ਕਥਿਤ...

Ad Position 21
No active advertisement
ਅਜੀਤ ਡੈਸਕ 29-07-2026

ਫਾਜ਼ਿਲਕਾ, 29 ਜੁਲਾਈ (ਪ੍ਰਦੀਪ ਕੁਮਾਰ)- ਫਾਜ਼ਿਲਕਾ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇਕ ਕਥਿਤ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦਿੱਲੀ ਵਾਸੀ 23 ਸਾਲਾਂ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਪੀਯੂਸ਼ ਬਰੇਲਾ ਵਾਸੀ ਮੰਗਲਾਪੁਰੀ, ਪਾਲਮ ਕਾਲੋਨੀ, ਦਿੱਲੀ ਵਜੋਂ ਕੀਤੀ ਹੈ। ਪੁਲਿਸ ਦੇ ਮੁਤਾਬਕ, ਮੁਲਜ਼ਮ ਦਿੱਲੀ ਤੋਂ ਪੰਜਾਬ ਵਿਚ ਹਥਿਆਰਾਂ ਦੀ ਸਪਲਾਈ ਕਰਦਾ ਸੀ ਅਤੇ ਇਹ ਹਥਿਆਰ ਪੰਜਾਬ ਦੇ ਵੱਖ-ਵੱਖ ਗਿਰੋਹਾਂ ਤੱਕ ਪਹੁੰਚਾਏ ਜਾਣੇ ਸਨ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 5 ਆਧੁਨਿਕ ਪਿਸਤੌਲ ਅਤੇ ਉਨ੍ਹਾਂ ਦੀਆਂ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਉਧਰ ਪਕੜੇ ਗਏ ਦੋਸ਼ੀ ਨੇ ਕੈਮਰੇ ਸਾਹਮਣੇ ਕਈ ਖ਼ੁਲਾਸੇ ਕੀਤੇ। ਦੋਸ਼ੀ ਮੁਤਾਬਕ ਅਬੋਹਰ ਵਿਚ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਣਾ ਸੀ।

ਫਾਜ਼ਿਲਕਾ ਦੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਮਾਮਲੇ ਸਬੰਧੀ ਕਈ ਅਹਿਮ ਖੁਲਾਸੇ ਕੀਤੇ। ਪੁਲਿਸ ਅਨੁਸਾਰ, ਬਰਾਮਦ ਕੀਤੇ ਗਏ ਹਥਿਆਰਾਂ ਵਿਚ ਆਸਟ੍ਰੇਲੀਆ ਅਤੇ ਸਟਾਰ ਮਾਰਕਾ ਪਿਸਤੌਲਾਂ ਤੋਂ ਇਲਾਵਾ ਦੇਸੀ ਪਿਸਤੌਲ ਵੀ ਸ਼ਾਮਲ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਹਥਿਆਰ ਨੇਪਾਲ ਦੇ ਰਸਤੇ ਭਾਰਤ ਵਿਚ ਪਹੁੰਚਾਏ ਜਾ ਰਹੇ ਹੋ ਸਕਦੇ ਹਨ। ਹਾਲਾਂਕਿ, ਇਸ ਸਬੰਧੀ ਪੁਲਿਸ ਵਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮ ਨੂੰ ਵਿਦੇਸ਼ ਤੋਂ ਫੋਨ ਕਾਲ ਰਾਹੀਂ ਹਥਿਆਰਾਂ ਦੀ ਸਪਲਾਈ ਸਬੰਧੀ ਹਦਾਇਤਾਂ ਮਿਲੀਆਂ ਸਨ ਅਤੇ ਉਸ ਨੂੰ ਹਥਿਆਰ ਪਹੁੰਚਾਉਣ ਲਈ ਲੋਕੇਸ਼ਨ ਵੀ ਭੇਜੀ ਗਈ ਸੀ। ਮੁਲਜ਼ਮ ਵਲੋਂ ਕਥਿਤ ਤੌਰ ’ਤੇ ਦੱਸਿਆ ਗਿਆ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਪੰਜਾਬ ਵਿਚ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਮੁਲਜ਼ਮ ਦੇ ਦਾਅਵੇ ਮੁਤਾਬਕ, ਅਬੋਹਰ ਇਲਾਕੇ ਵਿਚ ਵੀ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕਥਿਤ ਯੋਜਨਾ ਸੀ, ਜਿਸ ਲਈ ਹਥਿਆਰਾਂ ਦੀ ਸਪਲਾਈ ਕੀਤੀ ਜਾਣੀ ਸੀ।

 ਮੁਲਜ਼ਮ ਨੇ ਕਥਿਤ ਤੌਰ ’ਤੇ ਇਹ ਵੀ ਦਾਅਵਾ ਕੀਤਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਇਕ ਗਿਰੋਹ ਤੱਕ ਪਹੁੰਚਾਏ ਜਾਣੇ ਸਨ। ਪੁਲਿਸ ਹੁਣ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਖੰਗਾਲ ਰਹੀ ਹੈ। ਜਾਂਚ ਟੀਮਾਂ ਵਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਹਥਿਆਰ ਸਪਲਾਈ ਨੈੱਟਵਰਕ ਵਿਚ ਹੋਰ ਕਿੰਨੇ ਲੋਕ ਸ਼ਾਮਲ ਹਨ ਅਤੇ ਮੁਲਜ਼ਮ ਵਲੋਂ ਪਹਿਲਾਂ ਕਿੰਨੀ ਵਾਰ ਪੰਜਾਬ ਵਿਚ ਹਥਿਆਰਾਂ ਦੀ ਸਪਲਾਈ ਕੀਤੀ ਜਾ ਚੁੱਕੀ ਹੈ।

 ਫਿਲਹਾਲ ਫਾਜ਼ਿਲਕਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਮੁਲਜ਼ਮ ਦੇ ਸੰਪਰਕਾਂ, ਵਿਦੇਸ਼ਾਂ ਤੋਂ ਆਉਣ ਵਾਲੀਆਂ ਕਥਿਤ ਫੋਨ ਕਾਲਾਂ ਅਤੇ ਹਥਿਆਰਾਂ ਦੀ ਸਪਲਾਈ ਚੇਨ ਬਾਰੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਅਤੇ ਜਾਂਚ ਅੱਗੇ ਵਧਣ ਨਾਲ ਇਸ ਕਥਿਤ ਹਥਿਆਰ ਤਸਕਰੀ ਨੈੱਟਵਰਕ ਸਬੰਧੀ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਭਰਤੀ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਮੁੱਖ ਮੰਤਰੀ ਵਿਜੇ ਨੇ ਖੁਦ ਮੈਟਰੋ ਦਾ ਸਫ਼ਰ ਕਰ ਕੀਤਾ ਮੁਆਇਨਾ
Ad Position 24