28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਫਾਈ ਕਰਮਚਾਰੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਅੱਜ ਰਹਿਣਗੇ ਬੰਦ

ਸ੍ਰੀ ਅਨੰਦਪੁਰ ਸਾਹਿਬ, 29 ਜੁਲਾਈ (ਕਰਨੈਲ ਸਿੰਘ)- ਸਫਾਈ ਕਰਮਚਾਰੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ...

Ad Position 21
No active advertisement
ਅਜੀਤ ਡੈਸਕ 29-07-2026

ਸ੍ਰੀ ਅਨੰਦਪੁਰ ਸਾਹਿਬ, 29 ਜੁਲਾਈ (ਕਰਨੈਲ ਸਿੰਘ)- ਸਫਾਈ ਕਰਮਚਾਰੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਸਾਰਾ ਦਿਨ ਬਜਾਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਵਪਾਰ ਮੰਡਲ ਸ੍ਰੀ ਅਨੰਦਪਰ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪ੍ਰਿਤਪਾਲ ਸਿੰਘ ਗੰਡਾ, ਦੀਪਕ ਆਂਗਰਾ ਅਤੇ ਵੱਲੋਂ ਸਾਂਝੇ ਤੌਰ ’ਤੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਫਾਈ ਕਰਮਚਾਰੀ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ।

ਉਨ੍ਹਾਂ ਵਲੋਂ 30 ਜੁਲਾਈ ਦਿਨ ਵੀਰਵਾਰ ਨੂੰ ਸਮੂਹ ਪੰਜਾਬ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਇਕ ਜ਼ਰੂਰੀ ਮੀਟਿੰਗ ਗੁਰਦੁਆਰਾ ਭੋਰਾ ਸਾਹਿਬ ਵਿਖੇ ਕੀਤੀ ਗਈ। ਜਿਸ ’ਚ ਫੈਸਲਾ ਕੀਤਾ ਗਿਆ ਕਿ ਅੱਜ 30 ਜੁਲਾਈ ਦਿਨ ਵੀਰਵਾਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੇ ਬਜ਼ਾਰ ਅਤੇ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ।

ਇਸ ਮੌਕੇ ਉਕਤ ਤੋਂ ਇਲਾਵਾ ਜਸਪਾਲ ਸਿੰਘ ਅਰੋੜਾ ਸਕੱਤਰ ਵਪਾਰ ਮੰਡਲ, ਕੌਂਸਲਰ ਜਤਿਨ ਕੌਸ਼ਲ, ਕੌਂਸਲਰ ਸੁਨੀਲ ਅਡਵਾਲ, ਤਜਿੰਦਰ ਸਿੰਘ ਚੰਨ, ਕੈਮੀ ਅਰੋੜਾ, ਹਰਪ੍ਰੀਤ ਸਿੰਘ ਬੇਦੀ, ਜਸਵਿੰਦਰ ਪਾਲ ਸਿੰਘ ਬਿੱਟੂ, ਆਸ਼ੂ ਧੀਮਾਨ, ਜਗਜੀਤ ਸਿੰਘ ਬਿੱਲਾ ਆਦਿਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੁਕਾਨਦਾਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅੱਠਵੀਂ ਦੀ ਵਿਦਿਆਰਥਣ ਜਸਨੀਤ ਜਿੰਦਗੀ ਦੀ ਜੰਗ ਹਾਰੀ ਅਗਲੀ ਖ਼ਬਰ ਫ਼ਾਜ਼ਿਲਕਾ- ਕਿਸਾਨ ਆਗੂਆਂ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਲਈ ਕਿਸਾਨਾਂ ਨੇ ਘੇਰਿਆ ਡੀ.ਸੀ. ਦਫ਼ਤਰ
Ad Position 24