28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਵਲੋ ਸਫਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ

ਲੌਂਗੋਵਾਲ (ਸੰਗਰੂਰ), 28 ਜੁਲਾਈ (ਵਿਨੋਦ ਸ਼ਰਮਾ) - ਭਲਕੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ...

Ad Position 21
No active advertisement
ਅਜੀਤ ਡੈਸਕ 29-07-2026

ਲੌਂਗੋਵਾਲ (ਸੰਗਰੂਰ), 28 ਜੁਲਾਈ (ਵਿਨੋਦ ਸ਼ਰਮਾ) - ਭਲਕੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਅਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਲੋਂ ਇਹ ਐਲਾਨ ਕੀਤਾ ਗਿਆ ਕਿ ਕੱਲ੍ਹ 30 ਜੁਲਾਈ ਨੂੰ ਸਫਾਈ ਸੇਵਕਾਂ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਜਿਸ ਵਿਚ ਸੀਵਰੇਜ ਬੋਰਡ ਦੇ ਕੱਚੇ ਕਾਮੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਖੰਨਾ ਵਲੋਂ ਇਹ ਕਿਹਾ ਗਿਆ ਕਿ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਅੰਦਰ ਆਪਣੇ ਜ਼ਿਲ੍ਹਾ ਪ੍ਰਧਾਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਇਹ ਫੈਸਲਾ ਕੀਤਾ ਗਿਆ ਕਿ ਪੂਰੇ ਪੰਜਾਬ ਅੰਦਰ ਸਫਾਈ ਸੇਵਕਾਂ ਦੀ ਹੜਤਾਲ ਵਿਚ ਸੀਵਰੇਜ ਬੋਰਡ ਦੇ ਕੱਚੇ ਕਾਮੇ ਵੱਡੀ ਗਿਣਤੀ ਦੇ ਅੰਦਰ ਪੁੱਜ ਕੇ ਉਨ੍ਹਾਂ ਦਾ ਸਾਥ ਦੇਣਗੇ।

 

Ad Position 22
No active advertisement
ਪਿਛਲੀ ਖ਼ਬਰ ਟਾਂਗਰਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅੱਠਵੀਂ ਦੀ ਵਿਦਿਆਰਥਣ ਜਸਨੀਤ ਜਿੰਦਗੀ ਦੀ ਜੰਗ ਹਾਰੀ
Ad Position 24