28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਟਾਂਗਰਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖ਼ਮੀ

ਟਾਂਗਰਾ (ਅੰਮ੍ਰਿਤਸਰ), 29 ਜੁਲਾਈ (ਹਰਜਿੰਦਰ ਸਿੰਘ ਕਲੇਰ)- ਟਾਂਗਰਾ ਨੇੜੇ ਅੱਜ ਇਕ ਦਰਦਨਾਕ ਸੜਕ ਹਾਦਸੇ ਵਿਚ...

Ad Position 21
No active advertisement
ਅਜੀਤ ਡੈਸਕ 29-07-2026

ਟਾਂਗਰਾ (ਅੰਮ੍ਰਿਤਸਰ), 29 ਜੁਲਾਈ (ਹਰਜਿੰਦਰ ਸਿੰਘ ਕਲੇਰ)- ਟਾਂਗਰਾ ਨੇੜੇ ਅੱਜ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਥੋਥੀਆ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਅਤੇ ਸਰਬਜੀਤ ਸਿੰਘ ਮੋਟਰਸਾਈਕਲ 'ਤੇ ਆਪਣੇ ਕੰਮ ਲਈ ਜਾ ਰਹੇ ਸਨ। ਜਦੋਂ ਉਹ ਟਾਂਗਰਾ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਮਹਿੰਦਰਾ ਐਕਸਯੂਵੀ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਰਬਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਖਿਲਚੀਆਂ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਥਾਣਾ ਖਿਲਚੀਆਂ ਦੇ ਐਸ.ਐਚ.ਓ. ਮੁਤਾਬਕ ਹਾਦਸੇ ਦੇ ਮਾਮਲੇ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਐਸ. ਐਚ. ਓ. ਜ਼ੀਰਕਪੁਰ ਸਤਿੰਦਰ ਸਿੰਘ ਨੂੰ ਬਦਲ ਕੇ ਢਕੌਲੀ ਥਾਣੇ ਭੇਜਿਆ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਵਲੋ ਸਫਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ
Ad Position 24