28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਫ਼ਗਵਾੜਾ ਵਿਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਫ਼ਗਵਾੜਾ, 29 ਜੁਲਾਈ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਛੱਜ ਕਾਲੋਨੀ ਇਲਾਕੇ ਵਿਚ ਬੁੱਧਵਾਰ ਨੂੰ ਕੂੜੇ ਦੇ...

Ad Position 21
No active advertisement
ਅਜੀਤ ਡੈਸਕ 29-07-2026

ਫ਼ਗਵਾੜਾ, 29 ਜੁਲਾਈ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਛੱਜ ਕਾਲੋਨੀ ਇਲਾਕੇ ਵਿਚ ਬੁੱਧਵਾਰ ਨੂੰ ਕੂੜੇ ਦੇ ਢੇਰ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਿਸ ਨੂੰ ਸ਼ੱਕ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਕਾਰਨ ਹੋਈ ਹੋ ਸਕਦੀ ਹੈ। ਸੂਚਨਾ ਮਿਲਦੇ ਹੀ ਐਸ.ਪੀ. ਫਗਵਾੜਾ ਮਾਧਵੀ ਸ਼ਰਮਾ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਮੁੱਢਲੀ ਜਾਂਚ ਕੀਤੀ।

ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਗਿਆ, ਜਿੱਥੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਸਿਵਲ ਹਸਪਤਾਲ ਦੇ ਡਾ. ਨਰੇਸ਼ ਕੁੰਦਰਾ ਨੇ ਦੱਸਿਆ ਕਿ ਅਣਪਛਾਤੇ ਨੌਜਵਾਨ ਦੀ ਲਾਸ਼ ਦੀ ਪਛਾਣ ਲਈ ਇਸ ਨੂੰ 72 ਘੰਟਿਆਂ ਤੱਕ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ, ਤਾਂ ਜੋ ਉਸ ਦੇ ਪਰਿਵਾਰਕ ਮੈਂਬਰ ਜਾਂ ਜਾਣਕਾਰ ਉਸ ਦੀ ਪਛਾਣ ਕਰ ਸਕਣ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਦੌਰਾਨ ਪਛਾਣ ਨਾ ਹੋਣ ਦੀ ਸੂਰਤ ਵਿਚ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਗੱਲਬਾਤ ਕਰਦਿਆਂ ਐਸ.ਪੀ. ਮਾਧਵੀ ਸ਼ਰਮਾ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਨੌਜਵਾਨ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਕਾਰਨ ਹੋਣ ਦਾ ਸ਼ੱਕ ਹੈ, ਪਰ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ’ਤੇ ਨਕੇਲ ਕੱਸਣ ਲਈ ਬਦਨਾਮ ਚੱਜ ਕਾਲੋਨੀ ਇਲਾਕੇ ਵਿਚ ਵਿਸ਼ੇਸ਼ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 105 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮ੍ਰਿਤਕ ਦੀ ਪਛਾਣ ਕਰਨ ਅਤੇ ਮੌਤ ਦੇ ਅਸਲ ਹਾਲਾਤਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਰੇਗਾ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਿਸ ਲਈ- ਵਿੱਤ ਮੰਤਰੀ ਹਰਪਾਲ ਚੀਮਾ ਅਗਲੀ ਖ਼ਬਰ ਪਹਿਲੀ ਮੁਲਾਕਾਤ ਵਿਚ ਹੀ ਮੁੱਖ ਮੰਤਰੀ ਨੂੰ ਨਸ਼ਿਆਂ ਦਾ ਦੱਸ ਦਿੱਤਾ ਸੀ ਹੱਲ- ਸੰਤ ਬਲਬੀਰ ਸਿੰਘ ਸੀਚੇਵਾਲ
Ad Position 24