28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਫਾਈ ਕਰਮਚਾਰੀਆਂ ਦੇ ਹੱਕ ਵਿਚ 30 ਜੁਲਾਈ ਨੂੰ ਸ਼ਾਹਕੋਟ ਵਿਚ ਹੋਵੇਗਾ ਸ਼ਾਂਤਮਈ ਰੋਸ ਪ੍ਰਦਰਸ਼ਨ

ਸ਼ਾਹਕੋਟ (ਜਲੰਧਰ), 29 ਜੁਲਾਈ (ਏ.ਐਸ ਅਰੋੜਾ/ ਸੁਖਦੀਪ ਸਿੰਘ)- ਬਰਨਾਲਾ ਵਿਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ...

Ad Position 21
No active advertisement
ਅਜੀਤ ਡੈਸਕ 29-07-2026

ਸ਼ਾਹਕੋਟ (ਜਲੰਧਰ), 29 ਜੁਲਾਈ (ਏ.ਐਸ ਅਰੋੜਾ/ ਸੁਖਦੀਪ ਸਿੰਘ)- ਬਰਨਾਲਾ ਵਿਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸਫਾਈ ਕਰਮਚਾਰੀ ਯੂਨੀਅਨ ਪੰਜਾਬ ਵਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਸ਼ਾਹਕੋਟ ਵਿਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹਿਣਗੇ ਅਤੇ ਸਫਾਈ ਕਰਮਚਾਰੀਆਂ ਵਲੋਂ ਸ਼ਾਂਤਮਈ ਰੋਸ ਮਾਰਚ ਕੱਢਿਆ ਜਾਵੇਗਾ।

ਸਫਾਈ ਸੇਵਕ ਯੂਨੀਅਨ ਸ਼ਾਹਕੋਟ ਦੇ ਪ੍ਰਧਾਨ ਸੁਨੀਲ ਕੁਮਾਰ, ਵਾਈਸ ਪ੍ਰਧਾਨ ਬੰਟੀ ਹੰਸ ਅਤੇ ਕੈਸ਼ੀਅਰ ਸ਼ਿੰਦਰਪਾਲ ਢੰਡੋਵਾਲ ਨੇ ਦੱਸਿਆ ਕਿ ਬੰਦ ਦੌਰਾਨ ਹਸਪਤਾਲ, ਮੈਡੀਕਲ ਸੇਵਾਵਾਂ, ਆਵਾਜਾਈ, ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਆਮ ਵਾਂਗ ਖੁੱਲ੍ਹੀਆਂ ਰਹਿਣਗੀਆਂ। ਟਰੈਫਿਕ ਨੂੰ ਵੀ ਪ੍ਰਭਾਵਿਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਾਂਤੀਪੂਰਨ ਮਾਰਚ ‘ਤੇ ਲਾਠੀਚਾਰਜ ਲੋਕਤੰਤਰ ‘ਤੇ ਸਿੱਧਾ ਹਮਲਾ- ਐਡਵੋਕੇਟ ਕਰਮਵੀਰ ਸਿੰਘ ਅਗਲੀ ਖ਼ਬਰ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
Ad Position 24