28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

11 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਮਾਛੀਵਾੜਾ ਸਾਹਿਬ (ਲੁਧਿਆਣਾ), 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 11 ਗ੍ਰਾਮ ਹੈਰੋਇਨ ਸਮੇਤ...

Ad Position 21
No active advertisement
ਅਜੀਤ ਡੈਸਕ 29-07-2026

ਮਾਛੀਵਾੜਾ ਸਾਹਿਬ (ਲੁਧਿਆਣਾ), 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 11 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਹਰਮਨਜੋਤ ਸਿੰਘ ਗਰੇਵਾਲ ਉਰਫ਼ ਹਰਮਨ ਪੁੱਤਰ ਨਰਿੰਦਰਜੀਤ ਸਿੰਘ ਵਾਸੀ ਦਸਮੇਸ਼ ਨਗਰ ਅਤੇ ਗੁਰਪ੍ਰੀਤ ਸਿੰਘ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਵਲੋਂ ਅਢਿਆਣਾ ਰੋਡ ’ਤੇ ਗਸ਼ਤ ਕੀਤੀ ਜਾ ਰਹੀ ਸੀ ਕਿ ਇਕ ਕਾਰ ਆਉਂਦੀ ਦਿਖਾਈ ਦਿੱਤੀ ਜਿਸ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ।

ਪੁਲਿਸ ਨੂੰ ਦੇਖ ਕੇ ਕਾਰ ਦਾ ਡਰਾਇਵਰ ਪਿੱਛੇ ਮੁੜਨ ਲੱਗਾ ਪਰ ਉਸ ਨੂੰ ਸਾਥੀਆਂ ਦੀ ਮੱਦਦ ਨਾਲ ਕਾਬੂ ਕਰ ਲਿਆ ਗਿਆ। ਕਾਰ ਵਿਚ ਬੈਠੇ ਦੋਵੇਂ ਨੌਜਵਾਨਾਂ ’ਚੋਂ ਇਕ ਨੇ ਆਪਣਾ ਨਾਮ ਹਰਮਨਜੋਤ ਸਿੰਘ ਤੇ ਦੂਜੇ ਨੇ ਗੁਰਪ੍ਰੀਤ ਸਿੰਘ ਨੇ ਦੱਸਿਆ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

Ad Position 22
No active advertisement
ਪਿਛਲੀ ਖ਼ਬਰ ਛੱਪੜ 'ਚ ਡੁੱਬਣ ਕਾਰਨ 3 ਸਾਲਾਂ ਫਤਿਹਵੀਰ ਦੀ ਹੋਈ ਮੌਤ ਅਗਲੀ ਖ਼ਬਰ ਸਫਾਈ ਕਰਮਚਾਰੀਆਂ ਦੇ ਹੱਕ 'ਚ ਵਪਾਰ ਮੰਡਲ ਵਲੋਂ 30 ਜੁਲਾਈ ਨੂੰ ਦੁਪਹਿਰ ਤੱਕ ਪਠਾਨਕੋਟ ਬੰਦ ਦਾ ਐਲਾਨ
Ad Position 24