28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅਜਨਾਲਾ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਅਜਨਾਲਾ, (ਅੰਮ੍ਰਿਤਸਰ), 30 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਅਜਨਾਲਾ ਵਿਖੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਸਫ਼ਾਈ ਸੇਵਕ ਯੂਨੀਅਨ....

Ad Position 21
No active advertisement
ਅਜੀਤ ਡੈਸਕ 30-07-2026

ਅਜਨਾਲਾ, (ਅੰਮ੍ਰਿਤਸਰ), 30 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਅਜਨਾਲਾ ਵਿਖੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਸਫ਼ਾਈ ਸੇਵਕ ਯੂਨੀਅਨ ਅਜਨਾਲਾ ਦੇ ਪ੍ਰਧਾਨ ਰਮੇਸ਼ ਸਿੰਘ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਮਹਿਲਾ ਸਫਾਈ ਸੇਵਕਾਂ 'ਤੇ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਦਮਨਕਾਰੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਸਫਾਈ ਸੇਵਕਾਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਅਤੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜ਼ਖ਼ਮੀ ਮਹਿਲਾ ਸਫਾਈ ਸੇਵਕਾਂ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ 'ਤੇ ਫਿਰੋਜ਼ਪੁਰ ਮੁਕੰਮਲ ਬੰਦ, ਸੜਕਾਂ ਤੋਂ ਬਾਜ਼ਾਰਾਂ ਤੱਕ ਛਾਇਆ ਸੰਨਾਟਾ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24