28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਬੰਦ ਦੇ ਸੱਦੇ 'ਤੇ ਫਿਰੋਜ਼ਪੁਰ ਮੁਕੰਮਲ ਬੰਦ, ਸੜਕਾਂ ਤੋਂ ਬਾਜ਼ਾਰਾਂ ਤੱਕ ਛਾਇਆ ਸੰਨਾਟਾ

ਫਿਰੋਜ਼ਪੁਰ,30 ਜੁਲਾਈ (ਸੁਖਵਿੰਦਰ ਸਿੰਘ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਫਿਰੋਜ਼ਪੁਰ ਵਿਚ....

Ad Position 21
No active advertisement
ਅਜੀਤ ਡੈਸਕ 30-07-2026

ਫਿਰੋਜ਼ਪੁਰ,30 ਜੁਲਾਈ (ਸੁਖਵਿੰਦਰ ਸਿੰਘ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਫਿਰੋਜ਼ਪੁਰ ਵਿਚ ਵਿਆਪਕ ਸਮਰਥਨ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਵਿਚ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਬਾਜ਼ਾਰਾਂ, ਨਿੱਜੀ ਸਕੂਲਾਂ, ਕਾਲਜਾਂ ਅਤੇ ਜ਼ਿਆਦਾਤਰ ਪ੍ਰਾਈਵੇਟ ਅਦਾਰਿਆਂ ਵਿਚ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ ਅਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ।

ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਭਰ ਦੇ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਦਫ਼ਤਰਾਂ ਅੱਗੇ ਧਰਨੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਸੀ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਸਗੋਂ ਉਨ੍ਹਾਂ ਦੀ ਆਵਾਜ਼ ਨੂੰ ਅਣ-ਸੁਣਿਆ ਕੀਤਾ ਗਿਆ ਅਤੇ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਧੱਕੇਸ਼ਾਹੀ ਵੀ ਕੀਤੀ ਗਈ।

ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਦੇ ਵਿਰੋਧ ਵਜੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਫਿਰੋਜ਼ਪੁਰ ਦੇ ਲੋਕਾਂ ਅਤੇ ਵਪਾਰੀਆਂ ਨੇ ਭਰਪੂਰ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪਹਿਲੀ ਵਾਰ ਤਪਾ ਹੋਇਆ ਮੁਕੰਮਲ ਬੰਦ ਅਗਲੀ ਖ਼ਬਰ ਅਜਨਾਲਾ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
Ad Position 24