28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਸੇਵਕ ਯੂਨੀਅਨ ਦੇ ਬੰਦ ਸੱਦੇ ਨੂੰ ਡੇਰਾ ਬਾਬਾ ਨਾਨਕ ’ਚ ਭਰਵਾਂ ਹੁੰਗਾਰਾ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 30 ਜੁਲਾਈ (ਹੀਰਾ ਸਿੰਘ ਮਾਂਗਟ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ....

Ad Position 21
No active advertisement
ਅਜੀਤ ਡੈਸਕ 30-07-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 30 ਜੁਲਾਈ (ਹੀਰਾ ਸਿੰਘ ਮਾਂਗਟ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ’ਚ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ। ਇਸ ਬੰਦ ਦੇ ਸੱਦੇ ਮੌਕੇ ਮੈਡੀਕਲ ਸਹੂਲਤਾਂ ਛੱਡ ਕੇ ਕਸਬੇ ਦੀਆਂ ਸਮੂਹ ਦੁਕਾਨਾਂ ਬੰਦ ਰਹੀਆਂ। ਬਾਜ਼ਾਰਾਂ ਵਿਚ ਵੀ ਸੁਨਸਾਨ ਛਾਈ ਰਹੀ। ਇਸ ਮੌਕੇ ਸਫਾਈ ਸੇਵਕਾਂ ਵਲੋਂ ਕਸਬੇ ਦੇ ਵੱਖ-ਵੱਖ ਬਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸਫਾਈ ਸੇਵਕ ਯੂਨੀਅਨ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਪ੍ਰੇਮ ਨਾਥ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸਾਡੇ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਹੋਇਆਂ ਡੇਰਾ ਬਾਬਾ ਨਾਨਕ ਤੇ ਸਮੂਹ ਵਾਸੀਆਂ ਵਲੋਂ ਆਪਣੇ ਕਾਰੋਬਾਰ ਬੰਦ ਰੱਖ ਕੇ ਸਾਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਇਸ ਲਈ ਅਸੀਂ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਡੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਨਹੀਂ ਤੇ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਵਲੋ ਦਿੱਤੇ ਗਏ ਪੰਜਾਬ ਬੰਦ ਨੂੰ ਲੈ ਕੇ ਸੁਨਾਮ ਮੁਕੰਮਲ ਬੰਦ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ 'ਤੇ ਬਰਨਾਲਾ ਦੇ ਬਜ਼ਾਰ ਪੂਰੀ ਤਰ੍ਹਾਂ ਬੰਦ
Ad Position 24