28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਸੇਵਕਾਂ ਦੇ ਸੱਦੇ 'ਤੇ ਜਗਰਾਉਂ ਪੂਰਨ ਬੰਦ

ਜਗਰਾਉਂ, (ਲੁਧਿਆਣਾ), 30 ਜੁਲਾਈ ( ਕੁਲਦੀਪ ਸਿੰਘ ਲੋਹਟ)- ਪੰਜਾਬ ਬੰਦ ਦੇ ਸੱਦੇ ਦਾ ਜਗਰਾਉਂ ਸ਼ਹਿਰ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਪ੍ਰਮੁੱਖ ਵਪਾਰਕ ਇਲਾਕਿਆਂ....

Ad Position 21
No active advertisement
ਅਜੀਤ ਡੈਸਕ 30-07-2026

ਜਗਰਾਉਂ, (ਲੁਧਿਆਣਾ), 30 ਜੁਲਾਈ ( ਕੁਲਦੀਪ ਸਿੰਘ ਲੋਹਟ)- ਪੰਜਾਬ ਬੰਦ ਦੇ ਸੱਦੇ ਦਾ ਜਗਰਾਉਂ ਸ਼ਹਿਰ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਪ੍ਰਮੁੱਖ ਵਪਾਰਕ ਇਲਾਕਿਆਂ ਮਿਸ਼ਰਪੁਰਾ ਬਾਜ਼ਾਰ, ਦਾਣਾ ਮੰਡੀ ਰੋਡ, ਰਾਏਕੋਟ ਰੋਡ ਅਤੇ ਤਹਿਸੀਲ ਰੋਡ ਸਮੇਤ ਹੋਰ ਬਾਜ਼ਾਰਾਂ ਵਿਚ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ। ਬੰਦ ਨੂੰ ਵਪਾਰੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਹਾਲਾਂਕਿ ਬਹੁਤ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਮੌਜੂਦ ਰਹੇ, ਪਰ ਉਨ੍ਹਾਂ ਨੇ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਆਪਣੀਆਂ ਦੁਕਾਨਾਂ ਨਹੀਂ ਖੋਲ੍ਹੀਆਂ। ਇਸ ਕਾਰਨ ਆਮ ਦਿਨਾਂ ਦੇ ਮੁਕਾਬਲੇ ਬਾਜ਼ਾਰਾਂ ਵਿਚ ਸੁੰਨਸਾਨ ਮਾਹੌਲ ਰਿਹਾ ਅਤੇ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਦੀ ਆਵਾਜਾਈ ਵੀ ਕਾਫ਼ੀ ਘੱਟ ਦੇਖਣ ਨੂੰ ਮਿਲੀ। ਬੰਦ ਦੌਰਾਨ ਸ਼ਹਿਰ ਵਿਚ ਸਥਿਤੀ ਸ਼ਾਂਤਮਈ ਰਹੀ ਅਤੇ ਕਿਸੇ ਅਣ-ਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ। ਵਪਾਰੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬੰਦ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਪਾਇਆ।

Ad Position 22
No active advertisement
ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ ਵਿਚ ਦੋ ਜੀਆਂ ਦੀ ਮੌਤ ਅਗਲੀ ਖ਼ਬਰ ਮਾਛੀਵਾੜਾ ਦੀ ਸਥਾਨਕ ਸਬਜ਼ੀ ਮੰਡੀ ਵੀ ਰਹੀ ਬੰਦ
Ad Position 24