28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਬੰਦ ਦੇ ਸੱਦੇ ਉੱਤੇ ਲੌਂਗੋਵਾਲ ਰਿਹਾ ਬੰਦ

ਲੌਂਗੋਵਾਲ, (ਸੰਗਰੂਰ), 30 ਜੁਲਾਈ (ਵਿਨੋਦ ਸ਼ਰਮਾ)- ਸਫ਼ਾਈ ਸੇਵਕ ਯੂਨੀਅਨ ਅਤੇ ਸੀਵਰਮੈਨ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੌਂਗੋਵਾਲ ’ਚ ਭਰਵਾਂ ਹੁੰਗਾਰਾ ਮਿਲਿਆ। ਵਰਦਾ ਮੀਂਹ ਵੀ ਸਫ਼ਾਈ ਸੇਵਕਾਂ ਦੇ ਜੋਸ਼ ਨੂੰ ਮੱਠਾ ਨਾ ਕਰ ਸਕਿਆ। ਇਸ ਬੰਦ...

Ad Position 21
No active advertisement
ਅਜੀਤ ਡੈਸਕ 30-07-2026

ਲੌਂਗੋਵਾਲ, (ਸੰਗਰੂਰ), 30 ਜੁਲਾਈ (ਵਿਨੋਦ ਸ਼ਰਮਾ)- ਸਫ਼ਾਈ ਸੇਵਕ ਯੂਨੀਅਨ ਅਤੇ ਸੀਵਰਮੈਨ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੌਂਗੋਵਾਲ ’ਚ ਭਰਵਾਂ ਹੁੰਗਾਰਾ ਮਿਲਿਆ। ਵਰਦਾ ਮੀਂਹ ਵੀ ਸਫ਼ਾਈ ਸੇਵਕਾਂ ਦੇ ਜੋਸ਼ ਨੂੰ ਮੱਠਾ ਨਾ ਕਰ ਸਕਿਆ। ਇਸ ਬੰਦ ਦੇ ਸੱਦੇ ਮੌਕੇ ਮੈਡੀਕਲ ਸਹੂਲਤਾਂ, ਡੇਅਰੀਆਂ ਨੂੰ ਛੱਡ ਕੇ ਕਸਬੇ ਦੀਆਂ ਸਮੂਹ ਦੁਕਾਨਾਂ ਬੰਦ ਰਹੀਆਂ। ਬਾਜ਼ਾਰਾਂ ਵਿਚ ਵੀ ਸੁੰਨਸਾਨ ਛਾਈ ਰਹੀ। ਇਸ ਮੌਕੇ ਸਫਾਈ ਸੇਵਕਾਂ ਵਲੋਂ ਕਸਬੇ ਦੇ ਬਜ਼ਾਰ ਵਿਚ ਰੋਸ ਮਾਰਚ ਕੱਢਿਆ ਗਿਆ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸੰਘਰਸ਼ ਦੀ ਹਮਾਇਤ ਵਿਚ ਆਈ ਜਥੇਬੰਦੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਯੂਨੀਅਨ ਦੇ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ। ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੇ ਆਗੂ ਅਮਰ ਸਿੰਘ ਨੇ ਕਿਹਾ ਕਿ ਬਰਨਾਲਾ ਵਿਖੇ ਸਫਾਈ ਸੇਵਕਾਂ ’ਤੇ ਕੀਤੇ ਤਸ਼ੱਦਦ ਦੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਸਫਾਈ ਕਾਮਿਆਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸਾਡੇ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਹੋਇਆਂ ਲੌਂਗੋਵਾਲ ਦੇ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਬੰਦ ਰੱਖ ਕੇ ਸਾਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਇਸ ਲਈ ਅਸੀਂ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਡੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਨਹੀਂ ਤੇ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸੰਘਰਸ਼ ਨੂੰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਅਤੇ ਲੇਬਰ ਯੂਨੀਅਨ ਪੰਜਾਬ, ਨਗਰ ਕੌਂਸਲ ਦਾ ਦਫਤਰੀ ਸਟਾਫ, ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ, ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ, ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਵਲੋਂ ਹਮਾਇਤ ਕੀਤੀ ਗਈ। 

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਮੌਕੇ ਤਰਨ ਤਾਰਨ ਸ਼ਹਿਰ ਰਿਹਾ ਬੰਦ ਅਗਲੀ ਖ਼ਬਰ ਭਿਆਨਕ ਸੜਕ ਹਾਦਸੇ ਵਿਚ ਦੋ ਜੀਆਂ ਦੀ ਮੌਤ
Ad Position 24