27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਸ਼ਾਹਕੋਟ ਮੁਕੰਮਲ ਬੰਦ

ਸ਼ਾਹਕੋਟ, 30 ਜੁਲਾਈ (ਏ.ਐਸ. ਅਰੋੜਾ/ਸੁਖਦੀਪ ਸਿੰਘ)- ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਸਫਾਈ ਯੂਨੀਅਨ ਸ਼ਾਹਕੋਟ ਵਲੋਂ ਵਿਸ਼ਾਲ ਰੋਸ...

Ad Position 21
No active advertisement
ਅਜੀਤ ਡੈਸਕ 30-07-2026

 ਸ਼ਾਹਕੋਟ, 30 ਜੁਲਾਈ (ਏ.ਐਸ. ਅਰੋੜਾ/ਸੁਖਦੀਪ ਸਿੰਘ)-  ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਸਫਾਈ ਯੂਨੀਅਨ ਸ਼ਾਹਕੋਟ ਵਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਸ਼ਾਹਕੋਟ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ। ਇਹ ਰੋਸ ਮਾਰਚ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਅਤੇ ਵਾਈਸ ਪ੍ਰਧਾਨ ਬੰਟੀ ਹੰਸ ਦੀ ਅਗਵਾਈ ਹੇਠ ਕੀਤਾ ਗਿਆ।

ਸੂਬਾ ਪੱਧਰ 'ਤੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼ਾਹਕੋਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਭਰਪੂਰ ਸਮਰਥਨ ਮਿਲਿਆ, ਜਿਸ ਕਾਰਨ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹੇ। ਹਾਲਾਂਕਿ ਆਵਾਜਾਈ ਦੀਆਂ ਸੇਵਾਵਾਂ ਆਮ ਵਾਂਗ ਚੱਲਦੀਆਂ ਰਹੀਆਂ ਅਤੇ ਮੈਡੀਕਲ ਸੇਵਾਵਾਂ ਵੀ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੀਆਂ।

ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਤਹਿਤ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਤੇ ਹੋਰ ਵਿਰੋਧੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਬੰਦ ਨੂੰ ਮੁੱਦਕੀ ’ਚ ਮਿਲਿਆ ਭਰਵਾਂ ਹੁੰਗਾਰਾ
Ad Position 24