27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜੰਡਿਆਲਾ ਗੁਰੂ ’ਚ ਬੰਦ ਨੂੰ ਵੱਡਾ ਹੁੰਗਾਰਾ

ਜੰਡਿਆਲਾ ਗੁਰੂ, (ਅੰਮ੍ਰਿਤਸਰ), 30 ਜੁਲਾਈ (ਪ੍ਰਮਿੰਦਰ ਸਿੰਘ ਜੋਸਨ) - ਬੀਤੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਵਿਰੋਧ ਵਿਚ....

Ad Position 21
No active advertisement
ਅਜੀਤ ਡੈਸਕ 30-07-2026

ਜੰਡਿਆਲਾ ਗੁਰੂ, (ਅੰਮ੍ਰਿਤਸਰ), 30 ਜੁਲਾਈ (ਪ੍ਰਮਿੰਦਰ ਸਿੰਘ ਜੋਸਨ) - ਬੀਤੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਵਿਰੋਧ ਵਿਚ ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਅੱਜ ਜੰਡਿਆਲਾ ਗੁਰੂ ਪੂਰਨ ਤੌਰ ’ਤੇ ਬੰਦ ਦਿਖਾਈ ਦੇ ਰਿਹਾ ਹੈ ਅਤੇ ਕੁਝ ਇਕ ਦੋ ਦੁਕਾਨਾਂ ਖੁੱਲੀਆਂ ਸਨ, ਉਹ ਵੀ ਬੰਦ ਕਰ ਦਿੱਤੀਆਂ ਗਈਆਂ । ਆਵਾਜਾਈ ਆਮ ਵਾਂਗ ਚੱਲਦੀ ਰਹੀ ਅਤੇ ਵਿੱਦਿਅਕ ਅਦਾਰੇ, ਬੈਂਕ ਆਦਿ ਖੁੱਲੇ ਰਹੇ । ਜੰਡਿਆਲਾ ਗੁਰੂ ਵਿਚ ਪਿੰਡਾਂ ਤੋਂ ਖਰੀਦੋ ਫਰੋਖਤ ਕਰਨ ਆਏ ਕਈ ਲੋਕ ਬਾਜ਼ਾਰ ਬੰਦ ਹੋਣ ਕਾਰਨ ਵਾਪਸ ਮੁੜ ਗਏ ਅਤੇ ਉਹਨਾਂ ਦਾ ਕਹਿਣਾ ਸੀ ਕਿ ਭਾਵੇਂ ਉਨ੍ਹਾਂ ਨੂੰ ਖਰੀਦੋ ਫਰੋਖ਼ਤ ਕਰਨ ਲਈ ਆਉਣ ਲਈ ਫੇਰਾ ਹੀ ਪਿਆ ਪਰ ਉਹ ਸਫਾਈ ਸੇਵਕਾਂ ’ਤੇ ਜੋ ਲਾਠੀ ਚਾਰਜ ਹੋਇਆ ਉਸ ਦੀ ਨਿਖੇਧੀ ਕਰਦੇ ਹਨ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਸੜਕ ਧੱਸੀ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਬੇਅਦਬੀ ਐਕਟ ਸੋਧ ਮਾਮਲੇ ਵਿਚ ਸਰਕਾਰ ਵੱਲੋਂ ਭੇਜਿਆ ਜਵਾਬ ਰੱਦ
Ad Position 24