27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੱਜ ਅੰਮ੍ਰਿਤਸਰ ਬੰਦ

ਅੰਮ੍ਰਿਤਸਰ, 30 ਜੁਲਾਈ (ਸੁਰਿੰਦਰ ਕੋਛੜ)-ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੱਜ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰ ਬੰਦ ਰਹੇ। ਇਸ ਦੌਰਾਨ ਦਵਾਈਆਂ...

Ad Position 21
No active advertisement
ਅਜੀਤ ਡੈਸਕ 30-07-2026

ਅੰਮ੍ਰਿਤਸਰ, 30 ਜੁਲਾਈ (ਸੁਰਿੰਦਰ ਕੋਛੜ)-ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੱਜ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰ ਬੰਦ ਰਹੇ। ਇਸ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਅਤੇ ਕੁਝ-ਕੁਝ ਇਲਾਕਿਆਂ 'ਚ ਹਲਵਾਈਆਂ ਦੀਆਂ ਵੀ ਦੁਕਾਨਾਂ ਖੁੱਲ੍ਹੀਆਂ ਰਹੀਆਂ। ਦੱਸਣਯੋਗ ਹੈ ਕਿ ਡਾ. ਬੀ. ਆਰ. ਅੰਬੇਡਕਰ ਭਲਾਈ ਮੰਚ ਅਤੇ ਭਗਵਾਨ ਵਾਲਮੀਕਿ ਸ਼ਕਤੀ ਦਲ ਦੀ ਅਗਵਾਈ 'ਚ ਵਾਲਮੀਕਿ ਭਾਈਚਾਰੇ ਨੇ ਨਿਵਾਸੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਸੀ। ਉਕਤ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਰਨਾਲਾ ਘਟਨਾ ਤੋਂ ਪੂਰਾ ਭਾਈਚਾਰਾ ਗੁੱਸੇ ਵਿੱਚ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਔਰਤਾਂ 'ਤੇ ਵੀ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਡੇਰਾਬੱਸੀ ਰਿਹਾ ਬੰਦ ਅਗਲੀ ਖ਼ਬਰ ਲੁਧਿਆਣਾ ਵਿਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਸੜਕ ਧੱਸੀ
Ad Position 24