27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਡੇਰਾਬੱਸੀ ਰਿਹਾ ਬੰਦ

ਡੇਰਾਬੱਸੀ, 30 ਜੁਲਾਈ (ਗੁਰਮੀਤ ਸਿੰਘ)- ਬਰਨਾਲਾ ਵਿਖੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ...

Ad Position 21
No active advertisement
ਅਜੀਤ ਡੈਸਕ 30-07-2026

ਡੇਰਾਬੱਸੀ, 30 ਜੁਲਾਈ (ਗੁਰਮੀਤ ਸਿੰਘ)- ਬਰਨਾਲਾ ਵਿਖੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਵੀਰਵਾਰ ਨੂੰ ਡੇਰਾਬੱਸੀ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਜ਼ਿਆਦਾਤਰ ਵਪਾਰਕ ਅਦਾਰੇ ਅਤੇ ਬਾਜ਼ਾਰ ਬੰਦ ਰਹੇ, ਜਦਕਿ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ਼ ਰੈਲੀ ਕੱਢ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਰੋਸ ਰੈਲੀ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਵਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਬਰਨਾਲਾ ਵਿਚ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਰਮਚਾਰੀਆਂ 'ਤੇ ਲਾਠੀਚਾਰਜ ਕਰਨਾ ਲੋਕਤੰਤਰੀ ਹੱਕਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਦਬਾਅ ਦੀ ਨੀਤੀ ਅਪਣਾ ਰਹੀ ਹੈ, ਜਿਸ ਦਾ ਸੂਬੇ ਭਰ ਦੇ ਕਰਮਚਾਰੀ ਡਟ ਕੇ ਵਿਰੋਧ ਕਰਨਗੇ।

ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ ਤਾਂ ਸੂਬਾ ਪੱਧਰ 'ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਅਗਲੇ ਪੜਾਅ ਦੇ ਅੰਦੋਲਨ ਦਾ ਐਲਾਨ ਵੀ ਕੀਤਾ ਜਾਵੇਗਾ।ਸਫ਼ਾਈ ਕਰਮੀ ਨਗਰ ਕੌਂਸਲ ਦਫ਼ਤਰ ਬਾਹਰ ਧਰਨਾ ਲਗਾ ਕੇ ਬੈਠੇ ਸਨ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦੇ ਸੰਬੰਧ ’ਚ ਪੰਜਾਬ ਬੰਦ ਨੂੰ ਵਪਾਰੀਆਂ ਨੇ ਦਿੱਤਾ ਸਮਰਥਨ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੱਜ ਅੰਮ੍ਰਿਤਸਰ ਬੰਦ
Ad Position 24