27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਟਾਂਡਾ ਵਿਚ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਦਾ ਵਿਆਪਕ ਅਸਰ, ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ

ਟਾਂਡਾ ਉੜਮੁੜ, 30 ਜੁਲਾਈ (ਭਗਵਾਨ ਸਿੰਘ ਸੈਣੀ)- ਬਰਨਾਲਾ ਵਿਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸਫਾਈ ਕਰਮਚਾਰੀਆਂ ਵਲੋਂ ਦਿੱਤੀ ਗਈ ਪੰਜਾਬ....

Ad Position 21
No active advertisement
ਅਜੀਤ ਡੈਸਕ 30-07-2026

ਟਾਂਡਾ ਉੜਮੁੜ, 30 ਜੁਲਾਈ (ਭਗਵਾਨ ਸਿੰਘ ਸੈਣੀ)-  ਬਰਨਾਲਾ ਵਿਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸਫਾਈ ਕਰਮਚਾਰੀਆਂ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਟਾਂਡਾ ਸ਼ਹਿਰ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸਮਰਥਨ ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਦਕਿ ਹਸਪਤਾਲਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਆਮ ਵਾਂਗ ਜਾਰੀ ਰਹੀਆਂ।

ਬੰਦ ਕਾਰਨ ਸ਼ਹਿਰ ਵਿਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਕਾਫ਼ੀ ਘੱਟ ਰਹੀ ਅਤੇ ਟ੍ਰੈਫਿਕ ਵੀ ਸੀਮਿਤ ਰਿਹਾ। ਬਾਜ਼ਾਰਾਂ ਵਿੱਚ ਸੁੰਨਸਾਨ ਦਾ ਮਾਹੌਲ ਬਣਿਆ ਰਿਹਾ। ਇਸ ਦੌਰਾਨ ਸਫਾਈ ਕਰਮਚਾਰੀਆਂ ਵੱਲੋਂ ਵੱਖ-ਵੱਖ ਬਾਜ਼ਾਰਾਂ ਵਿਚ ਗਸ਼ਤ ਕਰਕੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫਲ ਬਣਾਉਣ ਲਈ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ।

ਸਫਾਈ ਕਰਮਚਾਰੀਆਂ ਨੇ ਬੰਦ ਨੂੰ ਮਿਲੇ ਭਰਪੂਰ ਸਮਰਥਨ ਲਈ ਸ਼ਹਿਰ ਵਾਸੀਆਂ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਵੱਖ-ਵੱਖ ਸਮਾਜਿਕ ਤੇ ਮੁਲਾਜ਼ਮ ਜਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਵਿੱਚ ਦੋਸ਼ੀ ਪੁਲਿਸ ਕਰਮਚਾਰੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ਗੁਰੂ ਹਰ ਸਹਾਏ ਪੂਰਨ ਤੌਰ ਤੇ ਰਿਹਾ ਬੰਦ ਅਗਲੀ ਖ਼ਬਰ ਪੰਜਾਬ ਬੰਦ ਦਾ ਲੁਧਿਆਣਾ 'ਚ ਮਿਲਿਆ ਜੁਲਿਆ ਅਸਰ
Ad Position 24