27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ਗੁਰੂ ਹਰ ਸਹਾਏ ਪੂਰਨ ਤੌਰ ਤੇ ਰਿਹਾ ਬੰਦ

ਗੁਰੂ ਹਰ ਸਹਾਏ, 30 ਜੁਲਾਈ (ਕਪਿਲ ਕੰਧਾਰੀ)- ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸਫਾਈ ਸੇਵਕ ਯੂਨੀਅਨ ਗੁਰੂ ਹਰ ਸਹਾਏ ਵਲੋਂ ਸ਼ਹਿਰ....

Ad Position 21
No active advertisement
ਅਜੀਤ ਡੈਸਕ 30-07-2026

ਗੁਰੂ ਹਰ ਸਹਾਏ, 30 ਜੁਲਾਈ (ਕਪਿਲ ਕੰਧਾਰੀ)- ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸਫਾਈ ਸੇਵਕ ਯੂਨੀਅਨ ਗੁਰੂ ਹਰ ਸਹਾਏ ਵਲੋਂ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਗੁਰੂ ਹਰ ਸਹਾਏ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ।ਇਸ ਮੌਕੇ ਗੱਲਬਾਤ ਕਰਦੇ ਹੋਏ ਸਫਾਈ ਸੇਵਕ ਯੂਨੀਅਨ ਦੇ ਆਗੂ ਸੁਨੀਲ ਕੁਮਾਰ,ਸੋਨੂ,ਰਾਕੇਸ਼ ਕੁਮਾਰ ਆਦਿ ਨੇ ਦੱਸਿਆ ਕਿ ਸੂਬਾ ਪੱਧਰ 'ਤੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਗੁਰੂ ਹਰ ਸਹਾਏ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਿਆ, ਜਿਸ ਕਾਰਨ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹੇ। ਹਾਲਾਂਕਿ ਆਵਾਜਾਈ ਦੀਆਂ ਸੇਵਾਵਾਂ ਆਮ ਵਾਂਗ ਚੱਲਦੀਆਂ ਰਹੀਆਂ ਅਤੇ ਮੈਡੀਕਲ ਸੇਵਾਵਾਂ ਅਤੇ ਬੱਚਿਆ ਦੇ ਸਕੂਲ ਵੀ ਬਿਨਾਂ ਕਿਸੇ ਰੁਕਾਵਟ ਦੇ ਖੁੱਲੇ ਰਹੇ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਅਤੇ ਪੁਲਿਸ ਮੁਲਾਜਮਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਰਾਮਾਂ ਮੰਡੀ ਵਿਚ ਪੰਜਾਬ ਬੰਦ ਸਫਲ, ਸਫ਼ਾਈ ਸੇਵਕਾਂ ਨੇ ਰੋਸ ਮਾਰਚ ਕੱਢਦਿਆਂ ਗਾਂਧੀ ਚੌਂਕ ਵਿਖੇ ਧਰਨਾ ਦਿੱਤਾ ਅਗਲੀ ਖ਼ਬਰ ਟਾਂਡਾ ਵਿਚ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਦਾ ਵਿਆਪਕ ਅਸਰ, ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ
Ad Position 24