27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਪੇਪਰ ਲੀਕ ’ਤੇ ਹੰਗਾਮਾ, ਦਿੱਲੀ ਵਿਚ ਭਾਜਪਾ ਵਰਕਰਾਂ ਦੀ ਪੁਲਿਸ ਨਾਲ ਝੜਪ

ਨਵੀਂ ਦਿੱਲੀ, 30 ਜੁਲਾਈ- ਕਥਿਤ ਪ੍ਰਸ਼ਨ ਪੱਤਰ ਲੀਕ ਹੋਣ ਨੂੰ ਲੈ ਕੇ ਪੰਜਾਬ ਵਿਚ ਰਾਜਨੀਤਿਕ ਤਣਾਅ ਵੱਧ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਇਸ ਗੰਭੀਰ ਮੁੱਦੇ ਨੂੰ ਲੈ ਕੇ....

Ad Position 21
No active advertisement
ਅਜੀਤ ਡੈਸਕ 30-07-2026

ਨਵੀਂ ਦਿੱਲੀ, 30 ਜੁਲਾਈ- ਕਥਿਤ ਪ੍ਰਸ਼ਨ ਪੱਤਰ ਲੀਕ ਹੋਣ ਨੂੰ ਲੈ ਕੇ ਪੰਜਾਬ ਵਿਚ ਰਾਜਨੀਤਿਕ ਤਣਾਅ ਵੱਧ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਇਸ ਗੰਭੀਰ ਮੁੱਦੇ ਨੂੰ ਲੈ ਕੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਸੰਭਾਵੀ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ, ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਦਫਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ। ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚਕਾਰ ਝੜਪਾਂ ਹੋਈਆਂ। ਭਾਜਪਾ ਵਰਕਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ। ਪ੍ਰਸ਼ਨ ਪੱਤਰ ਲੀਕ ਹੋਣ ਨਾਲ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਬੰਦ ਦੌਰਾਨ ਦੁਕਾਨਾਂ ਬੰਦ, ਆਵਾਜਾਈ ਆਮ ਵਾਂਗ ਅਗਲੀ ਖ਼ਬਰ ਕਸਬਾ ਬਾਦਸ਼ਾਹਪੁਰ ਰਿਹਾ ਮੁਕੰਮਲ ਬੰਦ
Ad Position 24