27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਟਰੱਕ ਦੀ ਲਪੇਟ ’ਚ ਆਇਆ ਮੋਟਰਸਾਈਕਲ, ਨੌਜਵਾਨ ਦੀ ਮੌਤ

ਫਿਲੌਰ, 30 ਜੁਲਾਈ- ਅੱਜ ਤੜਕੇ ਫਿਲੌਰ-ਤੇਹਿੰਗ ਰੋਡ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਮੋਟਰਸਾਈਕਲ ਸਵਾਰ ਭੈਣ-ਭਰਾ ਟਰੱਕ ਦੀ ਲਪੇਟ ਵਿਚ ਆ...

Ad Position 21
No active advertisement
ਅਜੀਤ ਡੈਸਕ 30-07-2026

ਫਿਲੌਰ, 30 ਜੁਲਾਈ- ਅੱਜ ਤੜਕੇ ਫਿਲੌਰ-ਤੇਹਿੰਗ ਰੋਡ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਮੋਟਰਸਾਈਕਲ ਸਵਾਰ ਭੈਣ-ਭਰਾ ਟਰੱਕ ਦੀ ਲਪੇਟ ਵਿਚ ਆ ਗਏ। ਇਸ ਹਾਦਸੇ ਵਿਚ 21 ਸਾਲਾ ਨੌਜਵਾਨ ਅਰਜਨ ਸਾਨੀ ਦੀ ਮੌਤ ਹੋ ਗਈ, ਜਦਕਿ ਉਸ ਦੀ 23 ਸਾਲਾ ਭੈਣ ਪ੍ਰੀਆ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਸਪਾ ਹਲਕਾ ਫਿਲੌਰ ਦੇ ਇੰਚਾਰਜ ਖੁਸ਼ੀ ਰਾਮ ਅਤੇ ਮ੍ਰਿਤਕ ਦੇ ਪਿਤਾ ਸ਼ੰਕਰ ਨੇ ਦੱਸਿਆ ਕਿ ਅਰਜਨ ਸਾਨੀ ਰੋਜ਼ਾਨਾ ਦੀ ਤਰ੍ਹਾਂ ਆਪਣੀ ਭੈਣ ਨੂੰ ਇਕ ਨਿੱਜੀ ਫੈਕਟਰੀ ਵਿਚ ਕੰਮ 'ਤੇ ਛੱਡਣ ਲਈ ਮੋਟਰਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ ਫਿਲੌਰ ਵਲੋਂ ਤੇਹਿੰਗ ਵੱਲ ਆ ਰਹੇ ਇਕ ਕਥਿਤ ਓਵਰਲੋਡ ਟਰੱਕ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਮੋਟਰਸਾਈਕਲ ਸਮੇਤ ਖੇਤਾਂ ਵਿਚ ਪਲਟ ਗਿਆ ਅਤੇ ਮੋਟਰਸਾਈਕਲ ਟਰੱਕ ਦੇ ਹੇਠਾਂ ਫਸ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਦੋਵਾਂ ਭੈਣ-ਭਰਾ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਫਿਲੌਰ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਅਰਜਨ ਸਾਨੀ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰੀਆ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ।

ਪਰਿਵਾਰ ਨੇ ਦੱਸਿਆ ਕਿ ਅਰਜਨ ਸਾਨੀ ਪਿੰਡ ਤੇਹਿੰਗ ਵਿਚ ਬਿਲਡਿੰਗ ਦਾ ਕੰਮ ਕਰਦਾ ਸੀ ਅਤੇ ਉਸ ਦਾ ਵਿਆਹ ਦੋ ਮਹੀਨੇ ਬਾਅਦ ਹੋਣਾ ਸੀ। ਇਸ ਦਰਦਨਾਕ ਹਾਦਸੇ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫਰਾਰ ਟਰੱਕ ਚਾਲਕ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਬਾਜ਼ਾਰਾਂ ਚ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਫਿਰੋਜ਼ਪੁਰ ਪਹੁੰਚਣ 'ਤੇ ਮੀਰੀ-ਪੀਰੀ ਖਾਲਸਾ ਮਾਰਚ ਦਾ ਨੰਨੂ ਦੀ ਅਗਵਾਈ ਵਿਚ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ
Ad Position 24