27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਬੰਦ ਨੂੰ ਲੈ ਕੇ ਜ਼ਿਲ੍ਹਾ ਬਠਿੰਡਾ ਦੀ ਸੰਗਤ ਮੰਡੀ ਦਾ ਬਾਜ਼ਾਰ ਆਮ ਵਾਂਗ ਰਿਹਾ ਖੁੱਲ੍ਹਾ

ਸੰਗਤ ਮੰਡੀ, (ਬਠਿੰਡਾ), 30 ਜੁਲਾਈ (ਦੀਪਕ ਸ਼ਰਮਾ)- ਦੱਸ ਦੇਈਏ ਕਿ ਪੂਰੇ ਪੰਜਾਬ ਅੰਦਰ ਅੱਜ ਪਿਛਲੇ ਦਿਨੀਂ ਬਰਨਾਲਾ ਵਿਖੇ ਹੋਏ ਸਫਾਈ ਸੇਵਕਾਂ ’ਤੇ ਹੋਏ ਲਾਠੀ ਚਾਰਜ ਦੇ ਵਿਰੋਧ ਵਜੋਂ....

Ad Position 21
No active advertisement
ਅਜੀਤ ਡੈਸਕ 30-07-2026

ਸੰਗਤ ਮੰਡੀ, (ਬਠਿੰਡਾ), 30 ਜੁਲਾਈ (ਦੀਪਕ ਸ਼ਰਮਾ)-  ਦੱਸ ਦੇਈਏ ਕਿ ਪੂਰੇ ਪੰਜਾਬ ਅੰਦਰ ਅੱਜ ਪਿਛਲੇ ਦਿਨੀਂ ਬਰਨਾਲਾ ਵਿਖੇ ਹੋਏ ਸਫਾਈ ਸੇਵਕਾਂ ’ਤੇ ਹੋਏ ਲਾਠੀ ਚਾਰਜ ਦੇ ਵਿਰੋਧ ਵਜੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਅੱਜ ਸੰਗਤ ਮੰਡੀ ਵਿਖੇ ਪੰਜਾਬ ਬੰਦ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ। ਹਰ ਰੋਜ਼ ਦੀ ਤਰ੍ਹਾਂ ਮੰਡੀ ਦਾ ਬਾਜ਼ਾਰ ਆਮ ਵਾਂਗ ਖੁੱਲ੍ਹਾ ਰਿਹਾ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਅੱਜ ਸਫਾਈ ਸੇਵਕ ਯੂਨੀਅਨ ਦੇ ਆਗੂ ਰਮੇਸ਼ ਕੁਮਾਰ ਅਤੇ ਬੀਕੇਯੂ ਉਗਰਾਹਾਂ ਦੇ ਆਗੂ ਰਾਮ ਸਿੰਘ ਅਤੇ ਜਸਕਰਨ ਸਿੰਘ ਕੋਟਗੁਰੂ ਵਲੋਂ ਸਫਾਈ ਸੇਵਕਾਂ ਦੀ ਹਮਾਇਤ ’ਚ ਆ ਕੇ ਸੰਗਤ ਮੰਡੀ ਵਿਖੇ ਰੋਸ ਮਾਰਚ ਕੀਤਾ ਗਿਆ ਅਤੇ ਦੁਕਾਨਦਾਰਾਂ ਅਤੇ ਮੰਡੀ ਨਿਵਾਸੀਆਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਦੀਆਂ ਅਪੀਲਾਂ ਅਤੇ ਇਨ੍ਹਾਂ ਸਫਾਈ ਸੇਵਕਾਂ ਦਾ ਸਾਥ ਦੇਣ ਦੀਆਂ ਅਪੀਲਾਂ ਵੀ ਕੀਤੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਹਰਸਾ ਛੀਨਾ- ਰਾਜਾਸਾਂਸੀ ਅਤੇ ਆਸ ਪਾਸ ਦੇ ਖੇਤਰਾਂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਸਫਾਈ ਸੇਵਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਬਾਜ਼ਾਰਾਂ ਚ ਕੀਤਾ ਰੋਸ ਪ੍ਰਦਰਸ਼ਨ
Ad Position 24